ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਸਬੰਧੀ ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਰੋਡ ਮਾਰਚ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਸੰਦੀਪ ਹੰਸ, ਜਿਲ੍ਹਾ ਸਿੱਖਿਆ ਅਫ਼ਸਰ, ਗੁਰਸ਼ਰਨ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫਸਰ ਸਕੂਲਜ਼ ਸ਼ੈਲੇਂਦਰ ਠਾਕੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਿੰਸੀਪਲ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਹੇਠ ਸਵੀਪ ਤਹਿਤ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਸਬੰਧੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸਕੂਲ ਦੇ ਆਲੇ ਦੁਆਲੇ ਰਿਹਾਇਸ਼ੀ ਇਲਾਕਿਆਂ ਵਿੱਚ ਰੋਡ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਰੋਡ ਮਾਰਚ ਨੂੰ ਸਕੂਲ ਪ੍ਰਿੰਸੀਪਲ ਲਲਿਤਾ ਰਾਣੀ ਜੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਿੰਸੀਪਲ ਮੈਡਮ ਦੇ ਜੋਸ਼ੀਲੇ ਭਾਸ਼ਨ ਨੇ ਬੱਚਿਆਂ ਵਿੱਚ ਇਕ ਨਵੀਂ ਊਰਜਾ ਦਾ ਸੰਚਾਰ ਕੀਤਾ ।

Advertisements

ਬੱਚਿਆਂ ਨੇ ਹੱਥਾਂ ਵਿੱਚ ਫੜੀਆਂ ਤਖ਼ਤੀਆਂ, ਫੱਟੀਆਂ, ਸਲੋਗਨਾਂ ਅਤੇ ਨਾਅਰਿਆਂ ਰਾਹੀਂ ਸਕੂਲ ਦੇ ਆਲੇ ਦੁਆਲੇ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਪ੍ਰੇਰਿਤ ਕੀਤਾ । ਇਸ ਰਾਹੀਂ ਰਿਹਾਇਸ਼ੀ ਇਲਾਕੇ ਦੇ ਲੋਕਾਂ ਨੂੰ ਇਸ ਗੱਲ ਦੀ ਪ੍ਰੇਰਨਾ ਮਿਲੀ ਕਿ ਕਿਵੇਂ ਉਹ ਆਪਣਾ ਆਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਕਰ ਸਕਦੇ ਹਨ ਅਤੇ ਆਪਣੀ ਵੋਟ ਦੀ ਦੁਰਵਰਤੋਂ ਹੋਣ ਤੋਂ ਬਚਾ ਸਕਦੇ ਹਨ ।ਇਹ ਰੋਡ ਮਾਰਚ ਸਕੂਲ ਦੇ ਸਵੀਪ ਇੰਚਾਰਜ ਸੰਜੀਵ ਅਰੋੜਾ, ਪਲਵਿੰਦਰ ਕੌਰ ਦੀ ਸਰਪ੍ਰਸਤੀ ਹੇਠ ਆਲੇ ਦੁਆਲੇ ਦੇ ਰਿਹਾਇਸ਼ੀ ਇਲਾਕਿਆਂ ਵਿਚੋਂ ਹੁੰਦਾ ਹੋਇਆ ਮੁੜ ਵਾਪਸ ਸਕੂਲ ਪਰਤ ਆਇਆ । ਇਸ ਰੋਡ ਮਾਰਚ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਉਚੇਚੇ ਤੌਰ ਤੇ ਭਾਗ ਲਿਆ । ਇਸ ਰੋਡ ਮਾਰਚ ਨੂੰ ਕਾਮਯਾਬ ਬਣਾਉਣ ਲਈ ਸਕੂਲ ਲੈਕਚਰਾਰ ਰੋਮਾ ਦੇਵੀ, ਬੀਰਬਲ ਸਿੰਘ ਬਲਦੇਵ ਸਿੰਘ, ਚੰਦਰ ਪ੍ਰਭਾ ਜੀ ਨੇ ਵਿਸ਼ੇਸ਼ ਯੋਗਦਾਨ ਦਿੱਤਾ ।

LEAVE A REPLY

Please enter your comment!
Please enter your name here