ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ ਵਿਖੇ ਮਨਾਏਗਾ ਵਿਸ਼ਵ ਸੈਰ ਸਪਾਟਾ ਦਿਵਸ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ 27 ਸਤੰਬਰ ਨੂੰ ਸ਼ਹੀਦੀ ਸਮਾਰਕ, ਛੋਟਾ ਘੱਲੂਘਾਰਾ, ਕਾਹਨੂੰਵਾਨ ਛੰਬ ਵਿਖੇ ਵਿਸ਼ਵ ਸੈਰ ਸਪਾਟਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ਼ਹੀਦੀ ਸਮਾਰਕ ਵਿਖੇ ਵਿਸ਼ੇਸ਼ ਪ੍ਰੋਗਾਰਮ ਕੀਤਾ ਜਾਵੇਗਾ ਜਿਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਧਾਰਮਿਕ ਤੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਬਾਰੇ ਅਵਾਮ ਨੂੰ ਜਾਣੂ ਕਰਵਾਇਆ ਜਾਵੇਗਾ। ਵਿਸ਼ਵ ਸੈਰ ਸਪਾਟਾ ਦਿਵਸ ਮਨਾਉਣ ਦੀਆਂ ਤਿਆਰੀਆਂ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਅੱਜ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ ਵੱਲੋਂ ਆਪਣੇ ਦਫ਼ਤਰ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਸਾਰੇ ਪ੍ਰੋਗਰਾਮ ਦੀ ਰੂਪ-ਰੇਖਾ ਉਲੀਕੀ ਗਈ ਅਤੇ ਪ੍ਰੋਗਰਾਮ ਨੂੰ ਸਫਲਤਾ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਐੱਸ.ਡੀ.ਐੱਮ. ਗੁਰਦਾਸਪੁਰ ਨੇ ਦੱਸਿਆ ਕਿ 27 ਸਤੰਬਰ ਨੂੰ ਛੋਟਾ ਘੱਲੂਘਾਰਾ ਵਿਖੇ ਸ਼ਾਮ 5 ਤੋਂ 7 ਵਜੇ ਦਰਮਿਆਨ ਇਹ ਪ੍ਰੋਗਰਾਮ ਹੋਵੇਗਾ ਜਿਸ ਵਿੱਚ ਵਿਰਸੇ ਤੇ ਵਿਰਾਸਤ ਨੂੰ ਦਰਸਾਉਂਦਾ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

Advertisements

ਐੱਸ.ਡੀ.ਐੱਮ. ਗੁਰਦਾਸਪੁਰ ਨੇ ਦੱਸਿਆ ਕਿ ਵਿਸ਼ਵ ਸੈਰ ਸਪਾਟਾ ਦਿਵਸ ਮਨਾਉਣ ਦਾ ਉਦੇਸ਼ ਆਪਣੇ ਜ਼ਿਲ੍ਹੇ ਦੇ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ਨੂੰ ਟੂਰਜ਼ਿਮ ਮੈਪ ’ਤੇ ਲਿਆਉਣਾ ਹੈ ਤਾਂ ਜੋ ਵੱਧ ਤੋਂ ਵੱਧ ਟੂਰਸਿਟ ਜ਼ਿਲ੍ਹਾ ਗੁਰਦਾਸਪੁਰ ਦੇ ਅਮੀਰ ਵਿਰਸੇ ਨੂੰ ਦੇਖਣ ਆਉਣ। ਉਨ੍ਹਾਂ ਕਿਹਾ ਕਿ ਇਸ ਵਾਰ ਅੰਤਰਰਾਸ਼ਟਰੀ ਟੂਰਜ਼ਿਮ ਡੇਅ ਦਾ ਥੀਮ ‘ਰੀਥਿੰਕ ਟੂਰਿਜ਼ਮ’ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੀ ਆਪਣੇ ਜ਼ਿਲ੍ਹੇ ਵਿੱਚ ਟੂਰਿਜ਼ਮ ਨੂੰ ਪ੍ਰਫੂਲਤ ਕਰਨ ਲਈ ਯਤਨਸ਼ੀਲ ਹੈ। ਮੀਟਿੰਗ ਵਿੱਚ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਨੁਮਾਇੰਦੇ ਪ੍ਰੋ. ਰਾਜ ਕੁਮਾਰ ਸ਼ਰਮਾਂ, ਡੀ.ਪੀ.ਆਰ.ਓ. ਗੁਰਦਾਸਪੁਰ ਇੰਦਰਜੀਤ ਸਿੰਘ, ਡਿਪਟੀ ਡੀ.ਈ.ਓ. ਲਖਵਿੰਦਰ ਸਿੰਘ, ਗਾਈਡ ਦਮਨਜੀਤ ਸਿੰਘ, ਮਨਦੀਪਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।  

LEAVE A REPLY

Please enter your comment!
Please enter your name here