‘ਖੇਡਾਂ ਵਤਨ ਪੰਜਾਬ ਦੀਆਂ’ ਇਕੋ ਪਰਿਵਾਰ ਨੇ ਟੇਬਲ ਟੈਨਿਸ ’ਚ ਅਨੋਖਾ ਰਿਕਾਰਡ ਕੀਤਾ ਕਾਇਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਦੇ ਲੈਕਚਰਾਰ ਵਿਕਾਸ ਮਹਾਜਨ ਦੇ ਪਰਿਵਾਰ ਵਲੋਂ ਟੇਬਲ ਟੈਨਿਸ ਵਿਚ ਮੱਲ੍ਹਾਂ ਮਾਰਦਿਆਂ ਅਨੋਖਾ ਰਿਕਾਰਡ ਕਾਇਮ ਕੀਤਾ ਗਿਆ।

Advertisements

ਲੈਕਚਰਾਰ ਵਿਕਾਸ ਮਹਾਜਨ ਨੇ 40 ਸਾਲ ਤੋਂ ਵੱਧ ਉਮਰ ਵਰਗ ਵਿਚ ਅਤੇ ਉਨ੍ਹਾਂ ਦੀ ਬੇਟੀ ਨੀਯਤੀ ਮਹਾਜਨ ਨੇ ਅੰਡਰ-17 ਉਮਰ ਵਰਗ ਸਿੰਗਲ ਅਤੇ ਡਬਲ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਉਨ੍ਹਾਂ ਦੇ ਬੇਟੇ ਆਦਰਸ਼ ਮਹਾਜਨ ਨੇ ਅੰਡਰ-14 ਉਮਰ ਵਰਗ ਡਬਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਇਕੋ ਪਰਿਵਾਰ ਵਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਇਸ ਪ੍ਰਾਪਤੀ ਲਈ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਹੋਰਨਾਂ ਖੇਡ ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

LEAVE A REPLY

Please enter your comment!
Please enter your name here