ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਮਟਰਨਲ ਡੈਥ ਸਬੰਧੀ ਕੀਤੀ ਗਈ ਰੀਵਿਊ ਮੀਟਿੰਗ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਮਟਰਨਲ ਡੈਥ ਸਬੰਧੀ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਹਨ ਕਿ ਡਲੀਵਰੀ ਦੌਰਾਨ ਕਿਸੇ ਵੀ ਔਰਤ ਦੀ ਮੌਤ ਨਹੀ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਜੱਚਾ ਬੱਚਾ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵੱਖ-ਵੱਖ ਬਲਾਕਾਂ ਵਿੱਚ 24*7 ਹਸਪਤਾਲ ਖੋਲ੍ਹੇ ਗਏ ਹਨ ਤਾਂ ਕਿ ਡਿਲੀਵਰੀ ਕਰਵਾਉਣ ਲਈ ਗਰਭਵਤੀ ਔਰਤਾਂ ਨੂੰ ਦੂਰ ਦੂਰਾਡੇ ਨਾ ਜਾਣਾ ਪਵੇ। ਗਰਭਵਤੀ ਔਰਤਾਂ ਨੂੰ ਘਰੋਂ ਤੋ ਹਸਪਤਾਲ ਲਿਜਾਉਣ ਲਈ ਸਰਕਾਰ ਵੱਲੋਂ 108 ਐਂਬੂਲੈਂਸ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

Advertisements

ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਏਐਨਐਮਜ਼ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਗਰਭਵਤੀ ਔਰਤਾਂ ਦਾ ਐਂਟੀਨੇਟਲ ਚੈਕ ਅੱਪ ਸਮੇਂ ਸਿਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਡਿਲੀਵਰੀ ਕਰਵਾਉਣ ਲਈ ਪ੍ਰੇਰਿਆ ਜਾਵੇ ਤਾਂ ਕਿ ਸੁਰੱਖਿਆ ਜਣੇਪਾ ਹੋਵੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਸਰਕਾਰ ਵਲੋਂ ਜਨਕਲਿਆਣ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਉਹ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਸਕਣ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਐਫਪੀਓ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਕੋਈ ਮਟਰਨਲ ਡੈਥ ਹੋਣ ਦੀ ਸੂਰਤ ਵਿੱਚ ਇਸ ਸਬੰਧੀ ਸੂਚਨਾ 24 ਘੰਟੇ ਦੇ ਅੰਦਰ-ਅੰਦਰ ਸਿਵਲ ਸਰਜਨ ਦਫ਼ਤਰ ਕਪੂਰਥਲਾ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਮਹੀਨੇ ਦੀ 9 ਤਰੀਕ ਨੂੰ  ਪੀ.ਐਮ.ਐਸ.ਐਮ.ਏ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਸਰਕਾਰੀ ਸਿਹਤ ਕੇਂਦਰਾਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਇਆ ਜਾਂਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਨੂ ਸ਼ਰਮਾ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ, ਐਲਐਚਵੀਜ਼, ਏਐਨਐਮਜ਼ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here