7 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ ਮਹਿਲਾਵਾਂ ਦੀ ਆਰਮੀ ਅਗਨੀਵੀਰ ਭਰਤੀ ਰੈਲੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼):  ਆਰਮੀ ਅਗਨੀਵੀਰ ਭਰਤੀ ਰੈਲੀ (ਕੇਵਲ ਮਹਿਲਾਵਾਂ) ਦੀ ਭਰਤੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਸਪੈਰੋ ਰੋਡ ਜਲੰਧਰ ਕੈਂਟ ਵਿਖੇ 7 ਦਸੰਬਰ ਤੋਂ 10 ਦਸੰਬਰ ਤੱਕ ਹੋਵੇਗੀ। ਇਸ ਭਰਤੀ ਵਿੱਚ ਫਿਰੋਜ਼ਪੁਰ ਜ਼ਿਲ੍ਹੇ ਸਮੇਤ ਪੰਜਾਬ ਦੇ ਹੋਰ ਜ਼ਿਲ੍ਹੇ ਜਿਵੇਂ ਕਿ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਲੁਧਿਆਣਾ, ਮੋਗਾ, ਰੂਪ ਨਗਰ, ਐਸ:ਏ:ਐਸ:ਨਗਰ ਮੋਹਾਲੀ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਤਰਨਤਾਰਨ, ਬਠਿੰਡਾ, ਫਾਜਲਿਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਮਲੇਰਕੋਟਲਾ ਨਾਲ ਸਬੰਧਤ ਲੜਕੀਆਂ ਵੀ ਹਿੱਸਾ ਲੈ ਸਕਦੀਆਂ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਨਲ ਡਾਇਰੈਕਟਰ ਭਰਤੀ ਸੌਰਭ ਚਰਨ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸਨ ਪਹਿਲਾਂ ਹੀ 09 ਅਗਸਤ 2022 ਤੋਂ 7 ਸਤੰਬਰ 2022 ਤੱਕ ਸੁਰੂ ਹੋ ਚੁੱਕੀ ਹੈ ਅਤੇ ਸਾਰੇ ਯੋਗ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ਤੇ ਲਾਗਇਨ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਸ ਉਮੀਦਵਾਰ ਨੇ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਹਨਾਂ ਨੂੰ ਉਹਨਾਂ ਦੇ ਈਮੇਲ ਪਤੇ ‘ਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ ਵਿਅਕਤੀ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

LEAVE A REPLY

Please enter your comment!
Please enter your name here