ਦੇਸ਼ ਨੂੰ ਪੱਪੂ ਤੇ ਪੰਜਾਬ ਨੂੰ ਗਪਪੂ ਮਿਲ ਕੇ ਬੇਫਕੂਫ਼ ਬਣਾ ਰਹੇ ਹਨ:ਉਮੇਸ਼ ਸ਼ਾਰਦਾ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਭਾਜਪਾ ਦੇ ਸਾਬਕਾ ਸੂਬਾ ਸਕੱਤਰ ਤੇ ਸੂਬਾ ਕਾਰਜਕਾਰਨੀ ਦੇ ਮੈਂਬਰ ਉਮੇਸ਼ ਸ਼ਾਰਦਾ ਨੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲ ਕਰਦਿਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੀਐੱਮਡਬਲਯੂ ਦੇ ਕਾਰਖਾਨੇ ਬਾਰੇ ਪੰਜਾਬੀਆਂ ਨੂੰ ਝੂਠ ਬੋਲ ਕੇ ਗੁੰਮਰਾਹ ਕਰਨਾ ਨਿੰਦਣਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਭਾਜਪਾ ਦੇ ਅਪੇ੍ਸ਼ਨ ਲੋਟਸ ਬਾਰੇ ਗੱਲ ਕਰਦਿਆਂ ਕਿਹਾ ਕਿ ਵਿਧਾਇਕਾਂ ਨੂੰ ਪਾਰਟੀ ਬਦਲਣ ਲਈ 25-25 ਕਰੋੜ ਰੁਪਏ ਦੀ ਰਿਸ਼ਵਤ ਦੇਣਾ ਜਮਹੂਰੀਅਤ ਦਾ ਕਤਲ ਹੈ। ਜੇਕਰ ਪੰਜਾਬ ਸਰਕਾਰ ਕੋਲ ਇਸ ਦੇ ਪ੍ਰਤੱਖ ਸਬੂਤ ਹਨ ਤਾਂ ਉਹ ਪੰਜਾਬ ਹੀ ਨਹੀਂ ਪੂਰੇ ਦੇਸ਼ ਵਾਸੀਆਂ ਦੇ ਸਾਹਮਣੇ ਨਸ਼ਰ ਕਰਨੇ ਚਾਹੀਦੇ ਹਨ। ਸ਼ਾਰਦਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਲੱਗੇ ਇਲਜਾਮਾਂ ਦੀ ਗੰਭੀਰਤਾ ਨਾਲ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਫਰੰਟ ਤੇ ਫੇਲ ਹੋ ਚੁੱਕੀ ਹੈ।ਇਸ ਕਰਕੇ ਪੰਜਾਬੀਆਂ ਦਾ ਧਿਆਨ ਬਦਲਣ ਲਈ ਅਸਫਲ ਕੋਸ਼ਿਸ਼ਾਂ ਕਰ ਰਹੀ ਹੈ।

Advertisements

ਸ਼ਾਰਦਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਰਾਘਵ ਚੱਢਾ ਅਤੇ ਸੁਪਰ ਸੀਐਮ ਅਰਵਿੰਦ ਕੇਜਰੀਵਾਲ ਸਿਰਫ਼ ਆਪਣੇ ਚਹੇਤਿਆਂ ਨੂੰ ਥੋਕ ਵਿੱਚ ਚੇਅਰਮੈਨੀਆਂ ਦੇਣ ‘ਚ ਵਿਆਸਤ ਹਨ।ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਖ਼ਜ਼ਾਨਾ ਖਾਲੀ ਹੋਣ ਦੀ ਦੁਹਾਈ ਦੇ ਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੁਆਰਾ ਦਿੱਤੀਆ ਗਰੰਟੀਆਂ ਪੂਰੀਆਂ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਦੇਸ਼ ਨੂੰ ਪੱਪੂ ਤੇ ਪੰਜਾਬ ਨੂੰ ਗਪਪੂ ਮਿਲ ਕੇ ਬੇਫਕੂਫ਼ ਬਣਾ ਰਹੇ ਹਨ। ਇਸ ਲਈ ਸਰਕਾਰ ਕੋਲ ਪੈਸਾ ਨਹੀਂ ਹੈ, ਜਦੋਂਕਿ ਦੂਜੇ ਪਾਸੇ ਆਪਣੇ ਚਹੇਤਿਆਂ ਨੂੰ ਥੋਕ ਵਿੱਚ ਚੇਅਰਮੈਨੀਆਂ ਦੇ ਪੰਜਾਬ ਦੇ ਖਜ਼ਾਨੇ ਤੇ ਕਰੋੜਾਂ ਰੁਪਏ ਦਾ ਬੋਝ ਪਾਇਆ ਜਾ ਰਿਹਾ ਹੈ। ਸ਼ਾਰਦਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੀਓਜੀ ਭੰਗ ਕਰਕੇ ਸੂਬੇ ਦੇ 4300 ਦੇ ਕਰੀਬ ਸਾਬਕਾ ਸੈਨਿਕਾਂ ਦੀਆਂ ਸੇਵਾਵਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ,ਉਹ ਪੰਜਾਬ ਸਰਕਾਰ ਦੇ ਇਸ ਮਨਮਾਨੇ ਫੈਸਲੇ ਦੀ ਘੋਰ ਨਿੰਦਾ ਕਰਦੇ ਹਨ ਅਤੇ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਿ ਪੰਜਾਬ ਸਰਕਾਰ ਮੁਹੱਲਾ ਕਲੀਨਿਕ ਖੋਲ੍ਹ ਕੇ ਸਿਹਤ ਸਹੂਲਤਾਂ ਦੇਣ ਦਾ ਡਰਾਮਾ ਕਰ ਰਹੀ ਹੈ। ਅਸਲ ‘ਚ ਪੰਜਾਬ ਵਿੱਚ ਸਿਹਤ ਦਾ ਢਾਂਚਾ ਬੁਰੀ ਤਰ੍ਹਾਂ ਢਹਿ ਢੇਰੀ ਹੋ ਗਿਆ ਹੈ।ਸ਼ਾਰਦਾ ਨੇ ਕਿਹਾ ਕਿ ਪੰਜਾਬ ‘ਚ ਸਰਕਾਰੀ ਹਸਪਤਾਲਾਂ ਨੂੰ ਤਾਲੇ ਲੱਗ ਰਹੇ ਹਨ,ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਖਤਮ ਹਨ,ਡਾਕਟਰ ਨਹੀਂ ਹਨ,ਪੰਜਾਬ ਵਿੱਚ ਰੇਤ ਬਜਰੀ ਦੇ ਰੇਟ ਅਸਮਾਨ ਤੇ ਹਨ।ਉਹਨਾਂ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਉਹ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਤੋਂ ਆਪਣਾ ਧਿਆਨ ਘਟਾ ਕੇ ਪੰਜਾਬ ਦਾ ਕੰਮਕਾਜ ਸੰਭਾਲਣ, ਪੰਜਾਬ ਵੱਲ ਧਿਆਨ ਦੇਣ,ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੁਆਰਾ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਵੱਲ ਧਿਆਨ ਦੇਣ।

LEAVE A REPLY

Please enter your comment!
Please enter your name here