ਭਾਈ ਘਨੱਈਆ ਜੀ ਸੇਵਾ ਦਿਵਸ ਸਬੰਧੀ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਕਰਵਾਇਆ ਗਿਆ ਸਮਾਗਮ            

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਮਨਾਉਣ ਦੇ ਸਬੰਧ ਵਿੱਚ  ਪੰਜਾਬ ਸਰਕਾਰ ਵੱਲੋਂ ਜਾਰੀ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਵਿਖੇ ਇਕ  ਸਮਾਗਮ  ਕਰਵਾਇਆ ਗਿਆ ਜਿਸ ਦੀ ਦੀ ਪ੍ਰਧਾਨਗੀ ਕਰਦਿਆਂ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਰਚਨਾ ਕੌਰ ਨੇ ਭਾਈ ਘਨੱਈਆ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈ ਮਹਾਨ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਾਨੂੰ  ਉਨ੍ਹਾਂ ਦੀਆਂ ਸੇਵਾਵਾਂ ਤੋਂ ਪ੍ਰੇਰਨਾ ਲੈ ਕੇ ਲੋਕਾਂ ਦੀ ਭਲਾਈ ਲਈ ਕਾਰਜ ਕਰਨੇ ਚਾਹੀਦੇ ਹਨ। 

Advertisements

ਇਸ ਮੌਕੇ ਤੇ ਪ੍ਰੋਫੈਸਰ ਰਘਬੀਰ ਸਿੰਘ ਅਤੇ  ਪ੍ਰੋਫੈਸਰ ਜਸਵੰਤ ਕੌਰ ਵੱਲੋਂ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ । ਕਾਲਜ ਦੇ ਵਿਦਿਆਰਥੀਆਂ ਇੰਦੂਰਾਜ ,  ਤੱਨੂ , ਤਮੰਨਾ ਅਤੇ ਵੀਵੇਕ   ਵੱਲੋਂ ਇਸ ਮੋਕੇ ਤੇ ਖੂਨਦਾਨ,  ਨੇਤਰਦਾਨ ਅਤੇ   ਐਮਰਜੈਂਸੀ ਦੌਰਾਨ ਕਿਸੇ ਲੋੜਵੰਦ ਦੀ ਜ਼ਿੰਦਗੀ ਨੂੰ ਬਚਾਉਣ ਮੁਢਲੀ ਡਾਕਟਰੀ ਸਹਾਇਤਾ ਟ੍ਰੇਨਿੰਗ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਸਾਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਭਾਈ ਘਨੱਈਆ ਜੀ ਦੀਆਂ ਸੇਵਾਵਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਸੇਵੀ ਕਾਰਜਾਂ ਨੂੰ ਵੀ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here