ਪੋਸ਼ਣ ਅਭਿਆਨ ਤਹਿਤ ਦੇਵ ਸਮਾਜ ਬੀ. ਐਡ. ਕਾਲਜ ਵਿਖੇ ਲੇਖ ਤੇ ਪੇਂਟਿੰਗ ਮੁਕਾਬਲੇ ਦਾ ਆਯੋਜਨ 

ਫਿਰੋਜ਼ਪੁਰ (ਦ ਸਟੈਲਰ ਨਿਊਜ਼):  ਸਤੰਬਰ ਮਹੀਨੇ ਨੂੰ ਦੇਸ਼ ਭਰ ਵਿਚ ਪੋਸ਼ਣ ਮਾਹ ਦੇ ਤੌਰ ‘ਤੇ ਮਨਾਇਆ ਜਾਂਦਾ ਹੈ। ਇਸੇ ਲੜੀ ਵਿਚ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ 23 ਸਤੰਬਰ ਨੂੰ ਦੇਵ ਸਮਾਜ ਬੀ.ਐਡ. ਕਾਲਜ ਵਿੱਚ ਇੱਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਪੋਸ਼ਣ ਮਾਹ ਅਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਥੀਮ ‘ਤੇ ਦੇਵ ਸਮਾਜ ਬੀ. ਐਡ. ਕਾਲਜ ਵਿੱਚ ਲੇਖ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਐੱਫ.ਪੀ.ਓ. ਗੁਰਮੀਤ ਸਿੰਘ (ਆਈ.ਆਈ.ਐੱਸ.) ਨੇ ਕਿਹਾ ਕਿ ਪੋਸ਼ਣ ਅਭਿਆਨ ਸਿਰਫ ਇੱਕ ਪ੍ਰੋਗਰਾਮ ਨਹੀਂ ਬਲਕਿ ਜਨ ਅੰਦੋਲਨ ਹੈ। ਪੋਸ਼ਣ ਅਭਿਆਨ ਦਾ ਮੁੱਖ ਮੰਤਵ ਬੱਚਿਆਂ ਵਿੱਚ ਸਟੰਟਿੰਗ ਦੇ ਪੱਧਰ ਨੂੰ ਘਟਾਉਣਾ ਅਤੇ ਅੱਲ੍ਹੜ ਉਮਰ ਦੀਆਂ ਕੁੜੀਆਂ, ਗਰਭਵਤੀ ਮਹਿਲਾਵਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਨਾਲ ਨਾਲ ਬੱਚਿਆਂ ਵਿੱਚ ਅਨੀਮੀਆ ਉੱਤੇ ਵਿਸ਼ੇਸ਼ ਧਿਆਨ ਦੇਣਾ ਹੈ।

Advertisements

ਇਸ ਮੌਕੇ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਜ਼ਰੀਏ ਪੇਂਡੂ ਇਲਾਕਿਆਂ ਵਿੱਚ ਰਹਿੰਦਿਆਂ ਮਹਿਲਾਵਾਂ ਸਣੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਵਿਚ ਕਾਫੀ ਮਦਦ ਮਿਲੇਗੀ।  ਉਨ੍ਹਾਂ ਦੱਸਿਆ ਕਿ 23 ਸਤੰਬਰ ਨੂੰ ਦੇਵ ਸਮਾਜ ਬੀ.ਐਡ. ਕਾਲਜ ਵਿੱਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਵਿੱਚ ਅਨੀਮੀਆ ਚੈੱਕਅਪ ਅਤੇ ਆਯੁਰਵੈਦਿਕ ਮੈਡੀਸਿਨ ਸਟਾਲ ਤੋਂ ਇਲਾਵਾ ਪੋਸ਼ਣ ਹੱਟ ਸਟਾਲ ਲਗਾਏ ਜਾਣਗੇ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

LEAVE A REPLY

Please enter your comment!
Please enter your name here