ਪੇਂਡੂ ਸਵੈ ਰੋਜ਼ਗਾਰ ਟਰੇਨਿੰਗ ਸੰਸਥਾ ਵਲੋਂ 28 ਸਤੰਬਰ “ਮਹਿਲਾ ਟੇਲਰ” ਬਾਰੇ ਇੱਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰੀਸ਼ਦ ਭਵਨ ਦੇ ਸਾਹਮਣੇ ਸਿਵਲ ਲਾਈਨਜ਼ ਵਿਖੇ ਸਥਿਤ ਪੀਐਨਬੀਆਰ ਸੇਟੀ (ਪੇਂਡੂ ਸਵੈ ਰੋਜ਼ਗਾਰ ਟਰੇਨਿੰਗ ਸੰਸਥਾ) ਵਲੋਂ 28 ਸਤੰਬਰ 2022 ਤੋਂ “ਮਹਿਲਾ ਟੇਲਰ” ਬਾਰੇ ਇੱਕ ਮਹੀਨੇ ਦਾ ਮੁਫ਼ਤ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀਆਂ ਕਾਪੀਆਂ, 2 ਪਾਸਪੋਰਟ ਸਾਈਜ਼ ਫੋਟੋਆਂ ਅਤੇ ਐਸ.ਸੀ. / ਬੀ.ਪੀ.ਐਲ. ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 28 ਸਤੰਬਰ 2022 ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। 

Advertisements

ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁੱਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇੱਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਟੈਲੀਫੋਨ ਨੰਬਰ 01882-295880 ਜਾਂ 9872759614 ਉਤੇ ਸੰਪਰਕ ਕੀਤਾ ਜਾ ਸਕਦਾ ਹੈ। 

LEAVE A REPLY

Please enter your comment!
Please enter your name here