ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਨਾਭਾ ਦੀਆਂ ਜੇਲ੍ਹਾਂ ਦਾ ਨਿਰੀਖਣ

ਪਟਿਆਲਾ, (ਦ ਸਟੈਲਰ ਨਿਊਜ਼): ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਸੇਮ ਮੰਗਲਾ ਵੱਲੋਂ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਧਾਨ, ਲੇਬਰ ਟ੍ਰਿਬਿਊਨਲ ਪਟਿਆਲਾ ਬਲ ਬਹਾਦਰ ਸਿੰਘ ਤੇਜੀ ਅਤੇ ਸੀ.ਜੇ.ਐਮ  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਸ਼ਮਾ ਦੇਵੀ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਜੇਲ੍ਹ ਦੇ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਦੇ ਜ਼ਿਆਦਾਤਰ ਕੈਦੀਆਂ ਨੇ ਜ਼ਿਲ੍ਹਾ ਅਦਾਲਤਾਂ ਵਿੱਚ ਲੰਬਿਤ ਆਪਣੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਬੇਨਤੀ ਕੀਤੀ। ਇਸ ਉਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਤਰਸੇਮ ਮੰਗਲਾ ਨੇ ਕਿਹਾ ਕਿ ਸਬੰਧਤ ਅਦਾਲਤਾਂ ਨੂੰ ਉਨ੍ਹਾਂ ਦੇ ਕੇਸਾਂ ਦਾ ਨਿਪਟਾਰਾ ਕਾਨੂੰਨ ਅਨੁਸਾਰ ਜਲਦੀ ਕਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਜਾਣਗੇ। ਕੁਝ ਕੈਦੀਆਂ ਨੇ ਇਸ ਆਧਾਰ ਉਤੇ ਉਨ੍ਹਾਂ ਨੂੰ ਦੂਜੇ ਜ਼ਿਲ੍ਹਿਆਂ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦੀ ਬੇਨਤੀ ਵੀ ਕੀਤੀ ਜਿਥੇ ਕਿ ਜਾਂ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਉੱਥੇ ਬੰਦ ਹਨ ਜਾਂ ਉਹ ਉਨ੍ਹਾਂ ਜ਼ਿਲ੍ਹਿਆਂ ਨਾਲ ਸਬੰਧਤ ਹਨ।
       

Advertisements

ਜੇਲ੍ਹ ਸੁਪਰਡੈਂਟ ਨੂੰ ਜੇਲ੍ਹ ਮੈਨੂਅਲ ਦੇ ਨਿਯਮਾਂ ਅਨੁਸਾਰ ਇਨ੍ਹਾਂ ਕੈਦੀਆਂ ਦੇ ਤਬਾਦਲੇ ਲਈ ਮਾਮਲਾ ਉੱਚ ਜੇਲ੍ਹ ਅਧਿਕਾਰੀਆਂ ਕੋਲ ਉਠਾਉਣ ਲਈ ਕਿਹਾ ਗਿਆ। ਜੇਲ੍ਹ ਸੁਪਰਡੈਂਟ ਨੂੰ ਜੇਲ੍ਹ ਦੇ ਕੈਦੀਆਂ ਨੂੰ ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਕਿਹਾ ਗਿਆ। ਇਸ ਮੌਕੇ ਰਸੋਈ ਦਾ ਵੀ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਨੂੰ ਦਿੱਤਾ ਗਿਆ ਖਾਣਾ ਤਸੱਲੀਬਖ਼ਸ਼ ਪਾਇਆ ਗਿਆ।

LEAVE A REPLY

Please enter your comment!
Please enter your name here