‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਫੁੱਟਬਾਲ ਤੇ ਵਾਲੀਬਾਲ ਦੇ ਹੋਏ ਰੌਚਕ ਮੁਕਾਬਲੇ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰਨਾਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਹੋਏ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਵਰਗਾਂ ਦੇ ਫੁੱਟਬਾਲ ਤੇ ਵਾਲੀਬਾਲ ਦੇ ਰੌਚਕ ਮੁਕਾਬਲੇ ਹੋਏ, ਜਿਨ੍ਹਾਂ ਵਿਚ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਬਾਖੂਬੀ ਮੁਜ਼ਾਹਰਾ ਕੀਤਾ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ 21 ਤੋਂ 40 ਸਾਲ ਉਮਰ ਵਰਗ ਵਿਚ ਬੀ.ਏ.ਐਮ. ਖਾਲਸਾ ਗੜ੍ਹਸ਼ੰਕਰ ਪਹਿਲੇ, ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੂਜੇ ਅਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਹੇ। ਵਾਲੀਬਾਲ ਦੇ 40 ਤੋਂ 50 ਸਾਲ ਉਮਰ ਵਰਗ ਵਿਚ ਸਟਾਰ ਯੂਥ ਕਲੱਬ ਕੂਲੀਆਂ ਨੇ ਪਹਿਲਾ ਅਤੇ ਸਪੋਰਟਸ ਕਲੱਬ ਕਾਲੇਵਾਲ ਬੀਤ (ਗੜ੍ਹਸ਼ੰਕਰ) ਨੂੰ ਦੂਜਾ ਸਥਾਨ ਮਿਲਿਆ। ਇਸੇ ਤਰ੍ਹਾਂ 21 ਤੋਂ 40 ਸਾਲ ਉਮਰ ਵਰਗ ਦੇ ਵਾਲੀਬਾਲ ਮੁਕਾਬਲਿਆਂ ਵਿਚ ਖਾਲਸਾ ਕਾਲਜ ਗੜ੍ਹਸ਼ੰਕਰ ਪਹਿਲੇ, ਖਾਨਪੁਰ ਕਲੱਬ ਦੂਜੇ ਅਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਤੀਜੇ ਸਥਾਨ ’ਤੇ ਰਿਹਾ।

LEAVE A REPLY

Please enter your comment!
Please enter your name here