ਡੇਅਰੀ ਵਿਕਾਸ ਵਿਭਾਗ ਵਿੱਚ ਚੱਲ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦਲਿਤ ਮਹਿਲਾਵਾਂ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਘਰ-ਘਰ ਰੁਜ਼ਗਾਰ ਸਕੀਮ ਅਧੀਨ ਦਲਿਤ ਵਰਗ ਨਾਲ ਸਬੰਧਿਤ ਮਹਿਲਾਵਾਂ ਨੂੰ ਵਿਸ਼ੇਸ਼ ਪ੍ਰੋਗਰਾਮ ਅਧੀਨ ਡੇਅਰੀ ਸਿਖਲਾਈ ਦੇ ਕੇ ਬੈਂਕਾਂ ਤੋਂ ਘੱਟ ਵਿਆਜ ਦਰਾਂ ‘ਤੇ ਕਰਜਾ ਦਿਵਾਉਣਾ ਅਤੇ ਉਸ ਤੇ 33 ਪ੍ਰਤੀਸ਼ਤ ਸਬਸਿਡੀ ਦੀ ਵੀ ਵਿਵਸਥਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦਲਿਤ ਵਰਗ ਨਾਲ ਸਬੰਧਿਤ ਮਹਿਲਾਵਾਂ ਦਾ ਡੇਅਰੀ ਵਿਕਾਸ ਵਿਭਾਗ ਵਿੱਚ ਚੱਲ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਹਾ। 

Advertisements

ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਮਹਿਲਾਵਾਂ ਨੂੰ ਬਿਲਕੁਲ ਮੁਫਤ ਸਿਖਲਾਈ ਅਤੇ 3500/- ਵਜੀਫਾ ਅਤੇ ਖਾਣੇ ਦਾ ਪ੍ਰਬੰਧ ਵੀ ਵਿਭਾਗ ਕਰਵਾ ਰਿਹਾ ਹੈ। ਸਿਖਲਾਈ ਕਰਨ ਉਪਰੰਤ ਮਹਿਲਾਵਾਂ ਨੂੰ ਬੈਂਕਾਂ ਤੋਂ ਘੱਟ ਵਿਆਜ ਦਰਾਂ ‘ਤੇ ਕਰਜੇ ਦਿਵਾਏ ਜਾਣਗੇ ਅਤੇ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਮਹਿਲਾਵਾਂ ਦਫਤਰ ਡਿਪਟੀ ਡਾਇਰੈਟਰ ਡੇਅਰੀ ਬਲਾਕ ਏ ਡੀਸੀ ਕੰਪਲੈਕਸ ਮੋਬਾਈਲ ਨੰ. 9779352959 ‘ਤੇ ਸੰਪਰਕ ਕਰਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

LEAVE A REPLY

Please enter your comment!
Please enter your name here