Friday, October 23, 2026
Home Punjab ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ...

ਜ਼ਿਲ੍ਹਾ ਗੁਰਦਾਸਪੁਰ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਲਗਾਈ ਪਾਬੰਦੀ

ਗੁਰਦਾਸਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਇਸਦੇ ਨਾਲ ਹੀ ਜ਼ਿਲ੍ਹਾ ਗੁਰਦਾਸਪੁਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐੱਸ.ਐੱਮ.ਐੱਸ ਲਗਾਏ ਬਗੈਰ ਨਹੀਂ ਵਰਤੀ ਜਾਵੇਗੀ। ਪਾਬੰਦੀ ਦਾ ਇਹ ਹੁਕਮ 22 ਸਤੰਬਰ 2022 ਤੋਂ 20 ਨਵੰਬਰ 2022 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here