ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿੱਚ ਰੋਲ ਪਲੇਅ ਅਤੇ ਲੋਕ ਨਾਚ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਵਧਾਇਆ ਮਾਣ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਸਮਾਗਮ ਜੋ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਗੁਰਸ਼ਰਨ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ । ਇਸ ਸਮਾਗਮ ਵਿੱਚ, ਪ੍ਰਿੰਸੀਪਲ ਸ੍ਰੀਮਤੀ ਲਲਿਤਾ ਰਾਣੀ ਦੀ ਯੋਗ ਅਗਵਾਈ ਵਿੱਚ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਨੇ ਜਿਲ੍ਹੇ ਭਰ ਵਿੱਚੋਂ ਰੋਲ ਪਲੇਅ ਅਤੇ ਲੋਕ ਨਾਚ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਸਕੂਲ ਦੇ ਮਾਣ-ਮੱਤੇ ਵਿਚ ਚਾਰ ਚੰਨ ਲਗਾਏ। ਜਿਲ੍ਹੇ ਭਰ ਵਿਚੋਂ ਦੋਵੇਂ ਕੰਪੀਟੀਸ਼ਨ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਜਿੱਥੇ ਸਕੂਲ ਵਿੱਚ ਖੁਸ਼ੀ ਦਾ ਮਹੌਲ ਸੀ ਉੱਥੇ ਸਕੂਲ ਦੇ ਪ੍ਰਿੰਸੀਪਲ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਸਵੇਰ ਦੀ ਸਭਾ ਵਿੱਚ ਸਨਮਾਨਿਤ ਵੀ ਕੀਤਾ ।

Advertisements

ਪ੍ਰਿੰਸੀਪਲ ਲਲਿਤਾ ਰਾਣੀ ਨੇ ਦੱਸਿਆ ਕਿ ਰੋਲ ਪਲੇ ਦਾ ਥੀਮ ਪਰਸਨਲ ਸੈਫ਼ਟੀ ਸੀ ਜਿਸ ਵਿੱਚ ਵਿਦਿਆਰਥਣਾਂ ਨੂੰ “ਆਪਣੀ ਸੁਰੱਖਿਆ,  “ਚੰਗਾ ਅਤੇ ਮਾੜਾ ਟੱਚ” ਬਾਰੇ ਬੜੇ ਵਧੀਆ ਢੰਗ ਨਾਲ ਦੱਸਿਆ ਗਿਆ। ਲੋਕ ਨਾਚ ਦਾ ਵਿਸ਼ਾ” ਮੁੰਡੇ ਅਤੇ ਕੁੜੀਆਂ ਨੂੰ ਸਮਾਨ ਮੌਕੇ ” ਸੀ ਜਿਸ ਵਿੱਚ ਵਿਦਿਆਰਥਣਾਂ ਨੇ “ਧੀਆਂ ਦੀ ਲੋਹੜੀ “ਪਾਉਂਦੇ ਹੋਏ ਸੰਦੇਸ਼ ਲੋਕਾਂ ਤੱਕ ਪਹੁੰਚਾਇਆ। ਜਿਸ ਦੀ ਬਹੁਤ ਪ੍ਰਸ਼ੰਸਾ  ਕੀਤੀ ਗਈ । ਪ੍ਰਿੰਸੀਪਲ ਨੇ ਵਿਦਿਆਰਥਣਾਂ ਨੂੰ  ਤਿਆਰੀ ਕਰਵਾਉਣ ਵਾਲੇ ਅਧਿਆਪਕ ਸ਼੍ਰੀਮਤੀ ਸੁਮਨ ਲਤਾ ,ਸ਼੍ਰੀ ਰਵਿੰਦਰ ਕੁਮਾਰ , ਸ੍ਰੀਮਤੀ ਮੋਨਿਕਾ ਸ਼ਰਮਾ ਅਤੇ ਸ੍ਰੀਮਤੀ ਕਮਲਜੀਤ ਕੌਰ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ।

LEAVE A REPLY

Please enter your comment!
Please enter your name here