ਫ਼ੌਜੀ ਜਵਾਨ ਅਮਰਪਾਲ ਸਿੰਘ ਦਾ ਪੂਰੇ ਸਨਮਾਨ ਨਾਲ ਅੰਤਿਮ ਸੰਸਕਾਰ

ਗੁਰਦਾਸਪੁਰ (ਦ ਸਟੈਲਰ ਨਿਊਜ਼): ਦੀਨਾਨਗਰ ਦੇ ਪਿੰਡ ਵਜ਼ੀਰਪੁਰ ਦੇ ਵਸਨੀਕ 23 ਸਾਲਾ ਸਿਪਾਹੀ ਅਮਰਪਾਲ ਸਿੰਘ, ਜਿਸਦੀ ਡਿਊਟੀ  ਦੌਰਾਨ ਮੌਤ ਹੋ ਗਈ ਸੀ, ਦਾ ਅੱਜ ਸ਼ਾਮ ਪੂਰੇ ਸਨਮਾਨ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਫ਼ੌਜੀ ਜਵਾਨ ਅਮਰਪਾਲ ਸਿੰਘ ਦੀਆਂ ਅੰਤਿਮ ਰਸਮਾਂ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ, ਐੱਸ.ਐੱਸ.ਪੀ. ਗੁਰਦਾਸਪੁਰ ਦੀਪਕ ਹਿਲੋਰੀ, ਐੱਸ.ਡੀ.ਐੱਮ. ਦੀਨਾਨਗਰ ਵਿਕਰਮਜੀਤ ਸਿੰਘ ਤੇ ਹੋਰ  ਅਧਿਕਾਰੀ ਵੀ ਸ਼ਾਮਲ ਹੋਏ। ਪੀੜਿਤ ਪਰਿਵਾਰ ਨਾਲ ਦੁੱਖ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨ ਅਮਰਪਾਲ ਸਿੰਘ ਦੀ ਬੇਵਕਤੀ ਮੌਤ ਬਹੁਤ ਦੁੱਖਦਾਈ ਹੈ ਅਤੇ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜ੍ਹਤ ਪਰਿਵਾਰ ਨਾਲ ਡੂੰਘੀ ਸੰਵੇਦਨਾਂ ਤੇ ਦੁੱਖ ਜ਼ਾਹਰ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਫੌਜ ਦੇ ਜਵਾਨਾਂ ’ਤੇ ਬਹੁਤ ਮਾਣ ਹੈ ਜੋ ਦੇਸ਼ ਨੂੰ ਦੁਸ਼ਮਣ ਤੋਂ ਮਹਿਫ਼ੂਜ ਰੱਖਣ ਲਈ ਹਰ ਸਮੇਂ ਸਰਹੱਦਾਂ ’ਤੇ ਤਾਇਨਾਤ ਹਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਇਸ ਮੌਤ ਨੂੰ ਲੈ ਕੇ ਜਾਣਬੁੱਝ ਕੇ ਭਾਰਤੀ ਫ਼ੌਜ ਖਿਲਾਫ਼ ਗਲਤ ਪ੍ਰਾਪੇਗੰਡਾ ਕਰ ਰਹੇ ਹਨ ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਕੁਝ ਲੋਕ ਪੀੜਿਤ ਪਰਿਵਾਰ ਨੂੰ ਵਰਗਲ਼ਾ ਕੇ ਗੁੰਮਰਾਹ ਕਰ ਰਹੇ ਸਨ ਅਤੇ ਉੱਨਾਂ ਵੱਲੋਂ ਧਰਨਾਂ ਵੀ ਲਗਾਇਆ ਗਿਆ ਸੀ, ਪਰ ਬਾਅਦ ਵਿੱਚ ਜ਼ਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਸਮਝਾਉਣ ਤੋਂ ਬਾਅਦ ਪਰਿਵਾਰ ਵੱਲੋਂ ਸਹਿਮਤੀ ਨਾਲ ਧਰਨਾ ਚੁੱਕ ਲਿਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਨੂੰ ਫੌਜੀ ਜਵਾਨ ਦੀ ਮੌਤ ’ਤੇ ਬਹੁਤ ਦੁੱਖ ਹੈ ਅਤੇ ਉਹ ਇਸ ਦੁੱਖ ਦੀ ਘੜ੍ਹੀ ਵਿੱਚ ਪੀੜ੍ਹਤ ਪਰਿਵਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਜੋ ਸ਼ੰਕੇ ਹਨ ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here