ਸਰਕਾਰੀ ਪੌਲੀਟੈਕਨਿਕ ਕਾਲਜ ਵਿਚ ਮਨਾਇਆ ਕੌਮੀ ਸੇਵਾ ਯੋਜਨਾ ਦਿਵਸ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਸਰਕਾਰੀ ਪੌਲੀਟੈਕਨਿਕ ਕਾਲਜ, ਫਿਰੋਜ਼ਪੁਰ ਦੇ ਐਨ.ਐਸ.ਐਸ. ਯੂਨਿਟ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਦੇ ਤਹਿਤ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਘਟਾਉਣ, ਵਾਤਾਵਰਣ ਦੀ ਸੁਰੱਖਿਆ, ਖੂਨਦਾਨ ਲਈ ਅਤੇ ਨਸ਼ਿਆਂ ਨੂੰ ਨਾਂਹ ਆਦਿ ਵਿਸ਼ਿਆਂ ਤੇ ਪੋਸਟਰ ਮੇਕਿੰਗ ਦੀ ਪ੍ਰਤੀਯੋਗਤਾ ਕਾਲਜ ਵਿਖੇ ਕਰਵਾਈ ਗਈ ਜਿਸ ਵਿਚ ਕਾਲਜ ਦੇ 35 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ । ਇਸ ਪ੍ਰਤੀਯੋਗਤਾ ਵਿਚ ਉਪਰੰਤ ਚੁਣੇ ਗਏ ਪਹਿਲੇ ਤਿੰਨ ਸਥਾਨਾਂ ਉਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ ।

Advertisements

ਇਸ ਕਾਲਜ ਦੇ ਪ੍ਰਿੰਸੀਪਲ ਸ੍ਰੀ ਸ਼ਫਕਤ ਅਲੀ ਖਾਨ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਦੇ ਤੌਰ ‘ਤੇ ਪੋਸਟਰ ਡਰਾਇੰਗ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ‘ਤੇ ਬੋਲਦੇ ਹੋਏ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕੌਮੀ ਸੇਵਾ ਲਈ ਜਾਗਰੂਕ ਕੀਤਾ ਅਤੇ ਆਪਣੇ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਹੋਰ ਸਮਾਜ ਸੇਵਾਵਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਸਮਾਰੋਹ ਦਾ ਪ੍ਰਬੰਧ ਕਾਲਜ ਦੇ ਐਨ.ਐਸ.ਐਸ. ਪ੍ਰੋਗਰਾਮ ਅਫਸਰਾਂ ਸ੍ਰੀ ਕਰਨ ਅਨੰਦ ਅਤੇ ਸ੍ਰੀ ਰਾਜਵੀਰ ਸਿੰਘ ਵਲੋਂ ਕੀਤਾ ਗਿਆ ।

LEAVE A REPLY

Please enter your comment!
Please enter your name here