ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ  ਅਨੁਸਾਰ ਸਾਲ 2022-23 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2022 ਤੱਕ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ ’ਤੇ 10 ਫੀਸਦੀ ਦੀ ਛੋਟ ਦਾ ਲਾਭ ਪ੍ਰਾਪਤ ਕਰਨ।

Advertisements

ਉਨ੍ਹਾਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ 24 ਸਤੰਬਰ ਦਿਨ ਸ਼ਨਿੱਚਰਵਾਰ, 25 ਸਤੰਬਰ ਦਿਨ ਐਤਵਾਰ ਅਤੇ 26 ਸਤੰਬਰ ਦਿਨ ਸੋਮਵਾਰ ਨੂੰ ਵੀ ਇਹ ਟੈਕਸ ਦਫ਼ਤਰ ਨਗਰ ਨਿਗਮ ਅਤੇ ਨਾਈਟ ਸ਼ੈਲਟਰ ਫਾਇਰ ਬ੍ਰਿਗੇਡ ਦਫ਼ਤਰ ਰੇਲਵੇ ਰੋਡ ਵਿਖੇ ਪ੍ਰਾਪਰਟੀ ਟੈਕਸ ਦੀ ਕੁਲੈਕਸ਼ਨ ਲਈ ਕਾਊਂਟਰ ਸਥਾਪਿਤ ਕੀਤੇ ਗਏ ਹਨ।

LEAVE A REPLY

Please enter your comment!
Please enter your name here