ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਜੋ ਵੀ ਗਲੀਆਂ ਤੇ ਨਾਲੀਆਂ ਦਾ ਕੰਮ ਕਰਵਾਇਆ ਜਾਂਦਾ ਹੈ, ਉਸਦਾ ਪੂਰਾ ਰਿਕਾਰਡ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਰਿਕਾਰਡ ਵਿੱਚ ਬਣਾਈ ਗਈ ਗਲੀ ਜਾਂ ਨਾਲੀ ਦੀ ਲੰਬਾਈ ਤੇ ਚੌੜਾਈ, ਸ਼ੁਰੂ ਤੇ ਖਤਮ ਹੋਣ ਦੀ ਸਥਾਨ ਦਾ ਵੇਰਵਾ ਤੇ ਗਾਇਡਲਾਈਨਜ਼ ਅਨੁਸਾਰ ਕੀਤੇ ਗਏ ਕੰਮ ਦੀ ਮਿਆਦ ਦਰਜ ਕੀਤੀ ਜਾਵੇ, ਤਾਂ ਜੋ ਪਹਿਲਾ ਖਰਾਬ ਹੋਣ ਦੀ ਸੂਰਤ ਵਿੱਚ ਸਬੰਧਤ ਖਿਲਾਫ ਕਾਰਵਾਈ ਕੀਤੀ ਜਾ ਸਕੇ ਅਤੇ ਮਿਆਦ ਤੋਂ ਪਹਿਲਾਂ ਦੁਬਾਰਾ ਬਣਾਉਣ ਦੇ ਖਰਚ ਤੋਂ ਬਚਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਹਦਾਇਤ ਵੀ ਕੀਤੀ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ ਵੀ ਮੌਜੂਦ ਸਨ।

Advertisements

ਸਾਕਸ਼ੀ ਸਾਹਨੀ ਨੇ ਸ਼ਾਮਲਾਟ ਜ਼ਮੀਨਾਂ ਦੀ ਵਰਤੋਂ ਸਬੰਧੀ ਅਧਿਕਾਰੀਆਂ ਨੂੰ ਪਲਾਨ ਤਿਆਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਜ਼ਮੀਨਾਂ ਉਤੇ ਮੱਛੀ ਫਾਰਮ ਵਿਕਸਤ ਕੀਤੇ ਜਾ ਸਕਦੇ ਹਨ, ਉਨ੍ਹਾਂ ਦੀ ਸ਼ਨਾਖਤ ਕਰ ਲਈ ਜਾਵੇ, ਤਾਂ ਜੋ ਮੱਛੀ ਪਾਲਣ ਵਿਭਾਗ ਨਾਲ ਮਿਲਕੇ ਇਨ੍ਹਾਂ ਸਥਾਨਾਂ ਦਾ ਵਿਕਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਵੀ ਵਿਕਾਸ ਕਾਰਜ ਚੱਲ ਰਹੇ ਹਨ, ਉਨ੍ਹਾਂ ਦੀ ਪੂਰੀ ਰਿਪੋਰਟ ਬੁੱਧਵਾਰ ਤੱਕ ਭੇਜੀ ਜਾਵੇ ਕਿ ਕਿੰਨੇ ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ ਤੇ ਪੂਰੇ ਹੋ ਚੁੱਕੇ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਮਾਂ ਕਰਵਾਉਣੇ ਵੀ ਯਕੀਨੀ ਬਣਾਏ ਜਾਣ। ਡਿਪਟੀ ਕਮਿਸ਼ਨਰ ਨੇ ਪੰਜਾਬ ਨਿਰਮਾਣ ਪ੍ਰੋਗਰਾਮ, ਐਮ.ਪੀ. ਲੈਡ ਸਕੀਮ, ਸਮਾਰਟ ਵਿਲੇਜ਼ ਕੰਪੇਨ, ਅਨ-ਟਾਈਡ ਫੰਡ, ਮਗਨਰੇਗਾ, ਪੇਂਡੂ ਖੇਡ ਸਟੇਡੀਅਮ, ਜਨ ਸੁਵਿਧਾ ਕੈਂਪ, ਅੰਮ੍ਰਿਤ ਸਰੋਵਰ ਸਮੇਤ ਪਿੰਡਾਂ ‘ਚ ਚੱਲ ਰਹੇ ਵੱਖ ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਅਤੇ ਕਿਹਾ ਕਿ ਮੀਟਿੰਗ ਦੌਰਾਨ ਦਿੱਤੇ ਨਿਰਦੇਸ਼ਾਂ ‘ਤੇ ਕੀਤੀ ਗਈ ਕਾਰਵਾਈ ਸਬੰਧੀ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਰਿਪੋਰਟ ਦਿੱਤੀ ਜਾਵੇ, ਤਾਂ ਜੋ ਇਕ ਮਹੀਨੇ ਦੌਰਾਨ ਕੀਤੀ ਗਈ ਕਾਰਗੁਜ਼ਾਰੀ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਮੀਟਿੰਗ ਵਿੱਚ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ।

LEAVE A REPLY

Please enter your comment!
Please enter your name here