ਰਹੀਮਪੁਰ ਅਤੇ ਜਹਾਨਖੇਲਾਂ ਵਿਖੇ 24 ਸਤੰਬਰ ਨੂੰ ਲੱਗਣਗੇ ਸੁਵਿਧਾ ਕੈਂਪ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਘਰ ਬੈਠਿਆਂ ਹੀ ਵੱਖ-ਵੱਖ ਸੁਵਿਧਾਵਾਂ ਮੁਹੱਈਆਂ ਕਰਵਾਉਣ ਦੇ ਮਕਸਦ ਨਾਲ ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਮਿਤੀ 24 ਸਤੰਬਰ ਨੂੰ ਹੁਸ਼ਿਆਰਪੁਰ ਦੇ ਮੁਹੱਲਾ ਰਹੀਮਪੁਰ ਦੇ ਸ਼੍ਰੀ ਗੁਰੂ ਰਵਿਦਾਸ ਮੰਦਰ ਅਤੇ ਜਹਾਨਖੇਲਾਂ ਦੇ ਜੰਝ ਘਰ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਸੁਵਿਧਾ ਕੈਂਪ ਲਗਾਏ ਜਾਣਗੇ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਸਵੇਰੇ 11.30 ਵਜੇ ਰਹੀਮਪੁਰ ਅਤੇ ਦੁਪਹਿਰ 12 ਵਜੇ ਜਹਾਨਖੇਲਾਂ ਵਿਖੇ ਇਨ੍ਹਾਂ ਸੁਵਿਧਾ ਕੈਂਪਾਂ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਕੈਂਪਾਂ ਦਾ ਜਾਇਜ਼ਾ ਲੈਣਗੇ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here