ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸ਼੍ਰੀ ਰਾਮ ਲੀਲਾ ਕਮੇਟੀ ਹੁਸ਼ਿਆਰਪੁਰ ਵੱਲੋਂ ਦੁਸਹਿਰੇ ਦੇ ਤਿਉਹਾਰ ਦੇ ਮੌਕੇ ਤੇ 24 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ 8 ਵਜੇ ਵੱਡੇ ਹਨੂਮਾਨ ਜ਼ੀ ਮੰਦਰ, ਸ਼੍ਰੀ ਰਾਮ ਲੀਲਾ ਗਰਾਊਂਡ ਵਿਖੇ ਸੰਕੀਰਤਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੋਪੀ ਚੰਦ ਕਪੂਰ ਨੇ ਦੱਸਿਆ ਕਿ 24 ਸਤੰਬਰ ਨੂੰ ਰਾਤ 8 ਵਜੇ ਹਰਿਨਾਮ ਸੰਕੀਰਤਨ ਮੰਡਲੀ ਸੂਕੀ ਚੋਈ ਵੱਲੋਂ ਸੰਕੀਰਤਨ ਕੀਤਾ ਜਾਵੇਗਾ।

ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਨੂੰ ਸੰਕੀਰਤਨ ਵਿੱਚ ਪਹੁੰਚ ਕੇ ਭਗਵਾਨ ਸ਼੍ਰੀ ਰਾਮ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਸਤੰਬਰ ਦਿਨ ਐਤਵਾਰ ਨੂੰ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ਾਮ 4.30 ਵਜੇ ਬ੍ਰਹਮਾ ਜੀ ਦੀ ਝਾਕੀ ਦਾ ਆਯੋਜਨ ਕੀਤਾ ਜਾਵੇਗਾ। ਸਾਰੇ ਇਸ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਪੁੰਨ ਦੇ ਭਾਗੀ ਬਣਨ।
