ਪਲੇਸਮੈਂਟ ਕੈਂਪ ’ਚ 37 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 37 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਨੇ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ. ਅਤੇ ਸਟਾਰ ਹੈਲਥ ਇੰਸ਼ੋਰੈਂਸ ਕੰਪਨੀਆਂ ਵੱਲੋਂ ਸ਼ਿਰਕਤ ਕੀਤੀ ਗਈ ਅਤੇ 59 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 37 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਰਣਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਅਜਿਹੇ ਹੋਰ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਰਾਬਤਾ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here