ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਰੋਜ਼ਗਾਰ ਦੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਵਿਖੇ ਬਾਹਰਵੀਂ ਕਲਾਸ ਦੇ ਬੱਚਿਆਂ ਲਈ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ, ਸਕਿੱਲ ਡਿਵੈਲਪਮੈਂਟ ਅਤੇ ਸਿਖਲਾਈ ਅਫ਼ਸਰ ਸ਼੍ਰੀ ਗੁਰਮੇਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਰੋਜਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਲਈ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸÇਲੰਗ, ਪਲੇਸਮੈਂਟ ਸੈਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਰੋਜ਼ਾਗਰ ਬਿਊਰੋ ਰਾਹੀਂ ਦਿੱਤੀ ਜਾਂਦੀ ਮੁਫ਼ਤ ਇੰਟਰਨੈਟ ਸੁਵਿਧਾ, ਸਵੈਰੋਜਗਾਰ ਸਕੀਮਾਂ ਬਾਰੇ ਜਾਣਕਾਰੀ, ਸ਼ਾਰਟ-ਟਰਮ ਤਕਨੀਕੀ ਕੋਰਸਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਆਪਣੇ ਕਰੀਅਰ ਸਬੰਧੀ ਹੁਣ ਤੋਂ ਆਪਣੀ ਪਲੈਨਿੰਗ ਬਣਾਉਣ ਅਤੇ ਜੇਕਰ ਕੋਈ ਮੁਸ਼ਕਲ ਆਉਂਦੀ ਹੈ, ਤਾਂ ਰੋਜ਼ਗਾਰ ਬਿਊਰੋ ਨਾਲ ਸੰਪਰਕ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਰਕੇਸ਼ ਕੁਮਾਰ ਪਲੇਸਮੈਂਟ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਵੱਖ-ਵੱਖ ਸਟਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਤੋਂ ਇਲਾਵਾ ਡਿਫੈਂਸ ਸਰਵਿਸ ਬਾਰੇ ਜਾਣਕਾਰੀ ਦਿੰਦੇ ਹੋਏ ਡਿਫੈਂਸ ਸਰਵਿਸ ਵਿਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਸ ਪ੍ਰੀਪੇਟਰੀ ਇੰਸਟੀਚਿਊਟ ਮੋਹਾਲੀ ਅਤੇ ਮਾਈ ਭਾਗੋ ਆਰਮਡ ਫੋਰਸਿਸ ਪ੍ਰੀਪੇਟਰੀ ਇੰਸਟੀਚਿਊਟ ਰਾਹੀਂ ਕਰਵਾਈ ਜਾਂਦੀ ਪੜ੍ਹਾਈ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਅਤੇ ਬੈਂਕਿੰਗ ਸੈਕਟਰ ਦੀਆਂ ਨੌਕਰੀਆਂ ਬਾਰੇ ਵੀ ਜਾਣਕਾਰੀ ਦਿੱਤੀ। ਸ੍ਰੀ ਮਨੋਜ ਕੁਮਾਰ ਮਹਾਤਮਾ ਗਾਂਧੀ ਨੈਸ਼ਨਲ ਫੈਲੋ ਵਲੋਂ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਸਕਿੱਲ ਕੋਰਸਾਂ ਬਾਰੇ ਅਤੇ ਨੈਸ਼ਨਲ ਅਪਰੈਂਟਸ਼ਿਪ ਪ੍ਰਮੋਸ਼ਨ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵਲੋਂ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ ਕਿ ਵਿਦਿਆਰਥੀ ਰੋਜ਼ਗਾਰ ਦਫ਼ਤਰ ਦੀ ਮੋਬਾਇਲ ਐਪ ਡੀ.ਬੀ.ਈ.ਈ. ਆਨਲਾਈਨ ਗੂਗਲ ਪਲੇਅ ਸਟੋਰ ਰਾਹੀਂ ਡਾਊਨਲੋਡ ਕਰਕੇ ਘਰ ਬੈਠੇ ਹੀ ਪ੍ਰਾਈਵੇਟ ਨੌਕਰੀਆਂ ਦੀ ਭਰਤੀ ਅਤੇ ਸਰਕਾਰੀ ਨੌਕਰੀਆਂ ਦੀ ਜਾਣਕਾਰੀ ਲੈ ਸਕਦੇ ਹਨ। ਇਸ ਮੋਬਾਇਲ ਐਪ ਰਾਹੀਂ ਉਹ ਸਵੈ ਰੋਜ਼ਗਾਰ ਲੋਨ ਲਈ ਵੀ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਵਲੋਂ ਹੋਰ ਬਹੁਤ ਸਾਰੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਵਿਚ ਸਬੰਧਤ ਸਕੂਲ ਦੇ ਸਮੂਹ ਸਟਾਫ਼ ਅਤੇ ਤਕਰੀਬਨ 180 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹਪੂਰਵਕ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਰਜਿੰਦਰ ਕੌਰ ਵਲੋਂ ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸਰਾਹਨਾ ਕੀਤੀ ਗਈ ਅਤੇ ਉਨ੍ਹਾਂ ਵਲੋਂ ਜ਼ਿਲ੍ਹਾ ਰੋਜਗਾਰ ਅਫ਼ਸਰ ਨੂੰ ਧੰਨਵਾਦ ਕਰਦੇ ਹੋਏ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਲਈ ਕਿਹਾ ਗਿਆ।
