ਕੈਬਨਿਟ ਮੰਤਰੀ ਜਿੰਪਾ ਵਲੋਂ ਨਸਰਾਲਾ ਵਿਖੇ ਵਾਪਰੇ ਹਾਦਸੇ ਦੇ ਘਟਨਾ ਸਥਾਨ ਦਾ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਹੁਸ਼ਿਆਰਪੁਰ ਦੇ ਨਸਰਾਲਾ ਵਿਖੇ ਵੈਲਡਿੰਗ ਗੈਸ ਦੀ ਸਪਲਾਈ ਕਰਨ ਵਾਲੀ ਫੈਕਟਰੀ ਵਿਚ ਹੋਏ ਹਾਦਸੇ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਘਟਨਾ ਸਥਾਨ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਫੈਕਟਰੀ ਦੇ ਮਾਲਕਾਂ ਨਾਲ ਗੱਲਬਾਤ ਕਰਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕ ਵਰਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਫੈਕਟਰੀ ਮਾਲਕਾਂ ਨੂੰ ਪਰਿਵਾਰ ਦੀ ਪੂਰੀ ਬਣਦੀ ਸਹਾਇਤਾ ਕਰਨ ਲਈ ਕਿਹਾ।

Advertisements

ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਤੌਰ ’ਤੇ ਵੀ ਪੀੜਤ ਪਰਿਵਾਰ ਦੀ ਬਣਦੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਘਟਨਾ ਵਿਚ ਜਖਮੀ ਹੋਏ ਵਿਅਕਤੀਆਂ ਦੇ ਬਿਹਤਰੀਨ ਇਲਾਜ ਲਈ ਵੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਅੱਜ ਨਸਰਾਲਾ ਵਿਖੇ ਜੇ.ਕੇ. ਇੰਟਰਪ੍ਰਾਈਜਜ਼ ਨਾਂ ਦੀ ਫੈਕਟਰੀ ਵਿਚ ਸਿਲੰਡਰਾਂ ਵਿਚ ਗੈਸ ਭਰਨ ਮੌਕੇ ਇਕ ਗੈਸ ਸਿਲੰਡਰ ਫੱਟਣ ਕਾਰਨ ਇਕ ਵਰਕਰ ਦੀ ਮੌਤ ਹੋ ਗਈ, ਜਦਕਿ 2 ਜਖਮੀ ਹੋ ਗਏ।

LEAVE A REPLY

Please enter your comment!
Please enter your name here