ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਪ੍ਰਾਇਮਰੀ ਦੀਆਂ 2 ਰੋਜ਼ਾ ਖੇਡਾਂ ਕਰਵਾਈਆਂ

ਸ੍ਰੀ ਹਰਗੋਬਿਦਪੁਰ ਸਾਹਿਬ (ਦ ਸਟੈਲਰ ਨਿਊਜ਼), ਲਵਪ੍ਰੀਤ ਖੁਸ਼ੀਪੁਰ: ਬਲਾਕ ਸ੍ਰੀਹਰਗੋਬਿੰਦਪੁਰ ਸਾਹਿਬ ਦੀਆਂ 2 ਰੋਜ਼ਾ ਕਰਵਾਈਆਂ ਖੇਡਾਂ ਸਫ਼ਲਤਾਪੂਰਵਕ ਸੰਪੰਨ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਇਨ੍ਹਾਂ 2 ਰੋਜ਼ਾ ਬਲਾਕ ਪੱਧਰੀ ਖੇਡਾਂ ਵਿੱਚ ਕਲੱਸਟਰ ਪੱਧਰ ਤੇ ਜੇਤੂ ਰਹੇ ਬੱਚਿਆਂ ਨੇ ਭਾਗ ਲਿਆ ਹੈ। ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਬੱਚਿਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਜਿਕਰਯੋਗ ਹੈ ਕਿ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਬੱਚੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਖੇਡ ਮੁਕਾਬਲਿਆਂ ਵਿੱਚ ਸ਼ਿਰਕਤ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬੱਚਿਆਂ ਦੇ ਨਾਲ ਨਾਲ ਅਧਿਆਪਕ ਵੀ ਉਤਸੁਕ ਨਜ਼ਰ ਆਏ।

Advertisements

ਇਸ ਮੌਕੇ ਐਮ. ਐਲ. ਏ. ਦਫ਼ਤਰ ਤੋਂ ਗੁਰਪ੍ਰੀਤ ਸਿੰਘ ਸੋਢੀ , ਹਨੀ ਦਿਉਲ, ਮਿੱਠੂ ਭਰਥ, ਪਰਮਜੀਤ ਸਿੰਘ , ਬੀ.ਐਨ.ਓ. ਰਾਮ ਲਾਲ , ਪ੍ਰਿੰਸੀਪਲ ਲਖਵਿੰਦਰ ਸਿੰਘ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ.ਟੀ ਜਗਜੀਤ ਸਿੰਘ ਬੇਦੀ , ਬੀ.ਐਮ.ਟੀ ਮੇਹਰਬਾਨ ਸਿੰਘ , ਸੈਂਟਰ ਮੁੱਖ ਅਧਿਆਪਕ ਜੋਗਾ ਸਿੰਘ , ਸੈਂਟਰ ਮੁੱਖ ਅਧਿਆਪਕ ਹੀਰਾ ਸਿੰਘ , ਸੈਂਟਰ ਮੁੱਖ ਅਧਿਆਪਕ ਰਣਯੋਧ ਸਿੰਘ , ਸੈਂਟਰ ਮੁੱਖ ਅਧਿਆਪਕ ਕਸ਼ਮੀਰ ਸਿੰਘ , ਸੈਂਟਰ ਮੁੱਖ ਅਧਿਆਪਕ ਰਣਬੀਰ ਸਿੰਘ , ਸੈਂਟਰ ਮੁੱਖ ਅਧਿਆਪਕ ਰਾਜਵਿੰਦਰ ਕੌਰ , ਸੈਂਟਰ ਮੁੱਖ ਅਧਿਆਪਕ ਮਨਜਿੰਦਰ ਕੌਰ , ਹੈੱਡ ਟੀਚਰ ਜਰਨੈਲ ਸਿੰਘ , ਹੈੱਡ ਟੀਚਰ ਸਤਪਾਲ ਸਿੰਘ , ਹੈੱਡ ਟੀਚਰ ਕੁਲਤਾਰ ਸਿੰਘ , ਹੈੱਡ ਟੀਚਰ ਨਿਸ਼ਾਨ ਸਿੰਘ ਖਾਨਪੁਰ , ਹੈੱਡ ਟੀਚਰ ਤਾਰਾ ਰਾਣੀ , ਸਤਨਾਮ ਸਿੰਘ ਗਾਹਲੋਵਾਲ, ਸੁਖਰਾਜ ਸਿੰਘ ਕਾਹਲੋਂ, ਜਗਤਾਰ ਸਿੰਘ , ਸੁਖਵਿੰਦਰ ਸਿੰਘ ਪਨੂੰ , ਸਰਬਜੀਤ ਕੌਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here