ਭਾਈ ਇੰਦਰਜੀਤ ਸਿੰਘ ਸੋਹਾਣਾ ਵਾਲਿਆਂ ਦੇ ਜਥੇ ਵਲੋਂ ਗਾਇਨ ਸ਼ਬਦ “ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ” ਰਿਲੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਮਿਊਜ਼ਿਕ ਬੈਨਰ ਨੰਗਲ ਈਸ਼ਰ ਵਲੋਂ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਅਤੇ ਸੰਤ ਬਾਬਾ ਸੇਵਾ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਇੰਦਰਜੀਤ ਸਿੰਘ ਸੋਹਾਣਾ ਵਾਲਿਆਂ ਦੇ ਜਥੇ ਵਲੋਂ ਸੰਤ ਬਾਬਾ ਹਰਨਾਮ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਅਤੇ ਪੰਥ ਰਤਨ ਭਾਈ ਜਸਵੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਨੂੰ ਸਮਰਪਿਤ ਗਾਇਨ ਕੀਤਾ ਗਿਆ ਸ਼ਬਦ “ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ” ਰਿਲੀਜ਼ ਕਰਨ ਲਈ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਸਮੇਂ ਸੰਤ ਬਾਬਾ ਸੇਵਾ ਸਿੰਘ ਜੀ ਗੁਰਦਵਾਰਾ ਰਾਮਪੁਰ ਖੇੜਾ ਸਾਹਿਬ ਵਾਲਿਆਂ ਵਲੋਂ ਗੁਰੂ ਸਾਹਿਬ ਜੀ ਦੇ ਸ਼ੁਕਰਾਨੇ ਅਤੇ ਸਰਬੱਤ ਦੀ ਚੜ੍ਹਦੀਕਲਾ ਲਈ ਅਰਦਾਸ ਕਰਨ ਉਪਰੰਤ ਸੰਤ ਸੇਵਾ ਸਿੰਘ ਜੀ, ਭਾਈ ਭੁਪਿੰਦਰ ਸਿੰਘ, ਸ ਕੁਲਦੀਪ ਸਿੰਘ, ਮਿਊਜ਼ਿਕ ਬੈਨਰ ਨੰਗਲ ਈਸ਼ਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਭਾਈ ਸੁਖਵੀਰ ਸਿੰਘ ਗੜ੍ਹਦੀਵਾਲਾ, ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਭਾਈ ਇੰਦਰਜੀਤ ਸਿੰਘ, ਭਾਈ ਮਨਪ੍ਰੀਤ ਸਿੰਘ ਸੋਹਾਣਾ ਵਾਲੇ, ਭਾਈ ਧਨਵੰਤ ਸਿੰਘ ਦੇ ਜਥਿਆਂ ਵੱਲੋਂ ਸ਼ਬਦ “ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ” ਦਾ ਪੋਸਟਰ ਅਤੇ ਸ਼ਬਦ ਨੂੰ ਇੰਟਰਨੈੱਟ ਸੋਸ਼ਲ ਮੀਡੀਆ ਤੇ ਰਿਲੀਜ਼ ਕੀਤਾ ਗਿਆ।

Advertisements

ਇਸ ਸਮੇਂ ਜਾਣਕਾਰੀ ਦਿੰਦਿਆਂ ਭਾਈ ਜਸਵੀਰ ਸਿੰਘ ਭਟੋਲੀਆਂ ਵਾਲਿਆਂ ਨੇ ਦੱਸਿਆ ਕਿ ਇਸ ਟ੍ਰੈਕ ਨੂੰ ਜਪਨੀਤ ਕੌਰ ਨੰਗਲ ਈਸ਼ਰ ਵਲੋਂ ਪੇਸ਼ ਕੀਤਾ ਗਿਆ ਹੈ, ਇਸ ਸ਼ਬਦ ਦੇ ਪ੍ਰੋਡਿਊਸਰ ਰਾਜਵਿੰਦਰ ਕੌਰ ਨੀਰੂ, ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਹਨ, ਇਸ ਸ਼ਬਦ ਦਾ ਸੰਗੀਤ ਸੋਨੂੰ ਖੰਨਾ ਅਤੇ ਵੀਡੀਓ ਨਰੇਸ਼ ਐੱਸ ਗਰਗ ਰੁਦਰਾ ਮੂਵੀਜ਼ ਹੁਸ਼ਿਆਰਪੁਰ ਵਲੋਂ ਤਿਆਰ ਕੀਤਾ ਗਿਆ ਹੈ। ਇਹ ਸ਼ਬਦ ਵਿਸ਼ਵ ਪੱਧਰ ਤੇ ਇੰਟਰਨੈੱਟ ਦੇ ਯੂਟਿਊਬ ਅਤੇ ਸਾਰੀਆਂ ਆਡੀਓ ਸਾਈਟਾਂ ਉੱਪਰ ਰਿਲੀਜ਼ ਕੀਤਾ ਗਿਆ ਹੈ। ਇਸ ਮੌਕੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਸਮੂਹ ਪ੍ਰਬੰਧਕ ਅਤੇ ਸੇਵਾਦਾਰ ਸੰਗਤਾਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

LEAVE A REPLY

Please enter your comment!
Please enter your name here