ਕੈਬਨਿਟ ਮੰਤਰੀ ਸਰਾਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਚੱਲ ਰਹੀਆਂ ਸਕੀਮਾਂ ਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ 

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ, ਪੰਜਾਬ ਸ੍ਰ. ਫੌਜਾ ਸਿੰਘ ਸਰਾਰੀ ਵੱਲੋਂ ਮੀਟਿੰਗ ਕਰ ਕੇ ਫਿਰੋਜ਼ਪੁਰ ਵਿਖੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ‘ਚ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਚਲ ਰਹੇ ਵਿਕਾਸ ਦੇ ਕੰਮਾਂ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਬਕਾਇਆ ਕੰਮਾਂ ਨੂੰ ਵੀ ਮਿਥੇ ਸਮੇਂ ‘ਚ ਪੂਰਾ ਕੀਤਾ ਜਾਵੇ।

Advertisements

ਸ੍ਰ. ਫੌਜਾ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਪਿੰਡਾਂ ‘ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਯੋਗ ਵਿਅਕਤੀਆਂ ਤਕ ਪਹੁੰਚੇ। ਉਨ੍ਹਾਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦ ਪ੍ਰਕਾਸ਼ ਵਰਮਾ, ਤਹਿਸੀਲਦਾਰ ਗੁਰੂਹਰਸਹਾਏ ਮਨਜੀਤ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here