ਅੰਤਰਰਾਸ਼ਟਰੀ ਸਮਾਜ ਸੇਵਾ ਸੰਸਥਾ ਯੁਨਾਇਟੇਡ ਸਿੱਖਸ ਵੱਲੋਂ ਪ੍ਰੋ. ਸੁਨੇਤ ਸਨਮਾਨਿਤ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਸਮਾਜ ਸੇਵਾ ਦੇ ਖੇਤਰ ਵਿੱਚ ਪਿਛਲੇ ਲੰਬੇ ਸਮੇਂ ਤੋਂ ਅੰਤਰਰਾਸ਼ਟਰੀ ਪੱਧਰ ਤੇ ਸੇਵਾਵਾਂ ਨਿਭਾ ਰਹੀ  ਯੁਨਾਇਟੇਡ ਸਿੱਖਸ  ਜੋ  ਕਿ ਸੰਯੁਕਤ ਰਾਸ਼ਟਰ ਨਾਲ ਜੁੜੀ ਹੋਈ ਹੈ ਵੱਲੋਂ  ਤਿੰਨ ਅਤਿਆਧੁਨਿਕ  ਐਂਬੂਲੈਂਸ ਵੈਨਾਂ ਲੋਕਾਂ ਦੀ ਸੇਵਾ ਹਿੱਤ ਸੋਂਪਣ ਲਈ ਅਮ੍ਰਿਤਸਰ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਾਕਟਰ ਇੰਦਰਬੀਰ ਸਿੰਘ ਨਿੱਝਰ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਸਰਕਾਰ ਬਤੋਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ  । ਉਨ੍ਹਾਂ ਨੇ ਸੰਸਥਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਾਂਝੇ ਉਪਰਾਲਿਆਂ ਨਾਲ ਹੀ ਲੋੜਵੰਦਾਂ ਦੀ ਸੇਵਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਸਕਦੇ ਹਨ।  ਸੰਸਥਾ ਦੇ ਡਾਇਰੈਕਟਰ ਸਰਦਾਰ ਦਵਿੰਦਰ ਸਿੰਘ ਵੱਲੋਂ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਦੱਸਿਆ ਕਿ ਯੂਨਾਈਟਿਡ ਸਿੱਖਸ ਵਿਸ਼ਵ ਭਰ ਵਿੱਚ  ਕੁਦਰਤੀ ਆਫ਼ਤਾਂ , ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਵਿੱਦਿਆ ਹਾਸਲ ਕਰਵਾਉਣ  ਅਤੇ ਉਨ੍ਹਾਂ ਦੀ ਉਨਤੀ ਲਈ ਕਾਰਜ ਕਰਨ ਵਰਗੇ ਅਨੇਕਾਂ ਹੀ ਮਾਨਵਤਾ ਦੀ ਸੇਵਾ ਦੇ ਕਾਰਜ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਤਿੰਨ ਐਂਬੂਲੈਂਸ ਵੈਨਾਂ ਵਿੱਚੋਂ ਇੱਕ ਅਮ੍ਰਿਤਸਰ , ਇੱਕ ਲੁਧਿਆਣਾ ਅਤੇ ਇੱਕ ਜੰਮੂ ਦੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੀ ਗਈ ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ   ਡਾਕਟਰ ਜਸਵੀਰ ਸਿੰਘ ਵਿਧਾਇਕ , ਡਾਕਟਰ ਨਵਪ੍ਰੀਤ ਸਿੰਘ , ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਓਂਕਾਰ ਸਿੰਘ ਧਾਮੀ, ਹਰਜੀਤ ਸਿੰਘ ਨੰਗਲ ਤੋਂ ਇਲਾਵਾ ਇਲਾਕੇ ਦੀਆਂ  ਉਘੀਆਂ ਸਮਾਜ ਸੇਵੀ  ਸਖਸ਼ੀਅਤਾਂ ਵੀ ਹਾਜ਼ਰ ਸਨ ।               

Advertisements

ਇਸ ਮੌਕੇ ਤੇ  ਲੋਕਾਂ ਦੀ ਸੇਵਾ ਲਈ ਵਡਮੁੱਲਾ ਯੋਗਦਾਨ  ਪਾਉਣ ਵਾਲੇ ਹੁਸ਼ਿਆਰਪੁਰ ਦੇ    ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੂੰ ਉਨ੍ਹਾਂ ਵੱਲੋਂ ਕੀਤੇ ਸਮਾਜ ਸੇਵੀ ਕਾਰਜਾਂ ਵਿਸ਼ੇਸ਼ ਤੌਰ ਤੇ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁਚਾਉਣ ਲਈ ਕੀਤੇ ਜਾ ਰਹੇ  ਉਪਰਾਲਿਆਂ ਲਈ ਯੁਨਾਇਟੇਡ ਸਿੱਖਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਪੰਜਾਬ ਸਰਕਾਰ ਤੋਂ ਸਟੇਟ ਐਵਾਰਡ  ਪ੍ਰਾਪਤ ਕਰ ਚੁੱਕੇ   ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਵੱਲੋਂ  ਕੀਤੇ ਲੰਮੇ ਸਮੇਂ ਤੋਂ ਕੀਤੇ ਜਾ ਰਹੇ ਉਪਰਾਲਿਆਂ ਦੇ ਸਦਕੇ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਸਬੰਧੀ ਵਿਸ਼ਵ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਪ੍ਰੇਰਿਤ ਕਰਨ ਲਈ ਆਪਣੀ ਪ੍ਰਮਾਣਿਤ ਵੈੱਬਸਾਈਟ ਤੇ ਪਬਲਿਸ਼ ਕਰ ਦਿੱਤਾ ਹੈ ।   ਪੰਜਾਬ ਸਰਕਾਰ ਵੱਲੋਂ ਵੀ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਵੱਲੋਂ ਦਰਸਾਏ   ਸਰਬਸਾਂਝੀਵਾਲਤਾ , ਪਰਉਪਕਾਰ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਵੀ   ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।                                           

ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ  ਤੋਂ  ਸਰਕਾਰੀ  ਸੇਵਾਵਾਂ ਤੋਂ ਸੇਵਾ ਮੁਕਤ ਹੋਣ ਉਪਰੰਤ ਵੀ  ਦੇਸ਼ ਭਰ ਖੂਨਦਾਨ ਅਤੇ ਨੇਤਰਦਾਨ  ਮੁਹਿੰਮ ਨਾਲ ਜੁੜੇ ਹੋਏ ਹਨ ਅਤੇ  ਇਨ੍ਹਾਂ ਸਮਾਜ ਸੇਵੀ ਕਾਰਜਾਂ ਦੇ ਨਾਲ ਨਾਲ  ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਦੇ ਬੱਚਿਆਂ ਵਿਦਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ  ਜਾ ਰਹੇ ਹਨ। ਗਰੀਬ ਅਤੇ ਲੋੜਵੰਦ ਬੱਚਿਆਂ ਨੂੰ ਵਿੱਦਿਆ ਹਾਸਲ ਕਰਨ ਲਈ ਮਦਦਗਾਰ  ਉਘੀ ਸਮਾਜ ਸੇਵੀ ਸੰਸਥਾ ਗੁਰੂ ਨਾਨਕ ਇੰਟਰਨੈਸ਼ਨਲ ਐਜ਼ੂਕੇਸ਼ਨਲ ਟਰੱਸਟ ਨਾਲ ਜੁੜ  ਕੇ ਹੁਸ਼ਿਆਰਪੁਰ ਦੇ ਪਿੰਡ ਅੱਜੋਵਾਲ ਵਿਖੇ ਸਥਿਤ ਪ੍ਰੀਤ ਨਗਰ  ਮਹੱਲਾ  ਵਿਖੇ ਗਰੀਬੀ ਰੇਖਾ ਤੋਂ ਹੇਠਾਂ ਝੁੱਗੀਆਂ ਝੌਂਪੜੀਆਂ ਵਿਚ ਰਹਿ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਵਿੱਦਿਆ ਹਾਸਲ ਕਰਨ ਲਈ ਪ੍ਰੇਰਿਤ ਕਰਨ ਅਤੇ ਇਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਿਹਾ ਹੈ । 

LEAVE A REPLY

Please enter your comment!
Please enter your name here