ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ (ਦ ਸਟੈਲਰ ਨਿਊਜ਼): 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।

Advertisements

ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।      

LEAVE A REPLY

Please enter your comment!
Please enter your name here