ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੁਲਿਸ ਟੁਕੜੀ ਵਲੋਂ ਦਿੱਤੀ ਗਈ ਸਲਾਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਡਿਪਟੀ ਕਮਿਸ਼ਨਰ ਸੰਦੀਪ ਹੰਸ  ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਸਾਹਮਣੇ ਗਾਰਡ ਆਫ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ।

Advertisements

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਦੇਸ਼ ਵੀ ਵੱਡੀ ਸਕਰੀਨ ’ਤੇ ਚਲਾਇਆ ਗਿਆ, ਜਿਸ ਦੌਰਾਨ ਸਭਨਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਪੂਰਨਿਆਂ ’ਤੇ ਚੱਲਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ। ਇਸ ਮੌਕੇ ਡੀ.ਐਸ.ਪੀ. (ਹੈਡਕੁਆਟਰ) ਸ੍ਰੀ ਨਰਿੰਦਰ ਸਿੰਘ ਔਜਲਾ, ਡੀ.ਐਸ.ਪੀ. ਸਪੈਸ਼ਲ ਬਰਾਂਚ ਅਤੇ ਇੰਟੈਲੀਜੈਂਸ ਕ੍ਰਾਈਮ ਸ਼੍ਰੀ ਸਤਿੰਦਰ ਕੁਮਾਰ, ਲਾਈਨ ਅਫ਼ਸਰ ਪਰਮਜੀਤ ਸਿੰਘ, ਏ.ਐਸ.ਆਈ. ਧਨਪਤ ਰਾਏ, ਏ.ਐਸ.ਆਈ. ਸੁਰਜੀਤ ਕੁਮਾਰ, ਏ.ਐਸ.ਆਈ. ਕਮਲਜੀਤ ਸਿੰਘ, ਸੁਰਜੀਤ ਕੁਮਾਰ ਅਤੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here