ਯੂਨੀਅਨ ਵੱਲੋਂ 2 ਅਕਤੂਬਰ ਦੇ ਧਰਨਿਆਂ ਦੀਆਂ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ ਤਿਆਰੀਆਂ:ਜਸਵੀਰ ਕੌਰ

ਦਸੂਹਾ (ਦ ਸਟੈਲਰ ਨਿਊਜ਼), ਮਨੂ ਰਾਮਪਾਲ । ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਜੋ ਰੋਸ ਪ੍ਰਦਰਸ਼ਨ ਅਤੇ ਧਰਨੇ 2 ਅਕਤੂਬਰ ਨੂੰ ਬਲਾਕ ਪੱਧਰ ਤੇ ਸੂਬੇ ਭਰ ਵਿਚ ਦਿੱਤੇ ਜਾ ਰਹੇ ਹਨ ਉਹਨਾਂ ਧਰਨਿਆਂ ਦੀਆਂ ਤਿਆਰੀਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲਿਆਂ ਵਿਚ ਵੱਡੀ ਪੱਧਰ ਤੇ ਕੀਤੀਆਂ ਜਾ ਰਹੀਆਂ ਹਨ ਤੇ ਵਰਕਰਾਂ ਅਤੇ ਹੈਲਪਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਪਰੋਕਤ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਧਾਨ ਜਸਵੀਰ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ 2 ਅਕਤੂਬਰ ਨੂੰ ਆਈ ਸੀ ਡੀ ਐਸ ਸਕੀਮ ਨੂੰ ਸ਼ੁਰੂ ਹੋਇਆ 47 ਸਾਲ ਪੂਰੇ ਹੋ ਜਾਣਗੇ । ਪਰ ਐਨੇ ਲੰਮੇ ਸਮੇਂ ਅੰਦਰ ਸਮੇਂ ਦੀਆਂ ਸਰਕਾਰਾਂ ਨੇ ਆਂਗਣਵਾੜੀ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨੀਆਂ । ਜਿਸ ਕਰਕੇ ਉਹਨਾਂ ਨੂੰ ਸੰਘਰਸ਼ ਕਰਨਾ ਪੈਂਦਾ ਹੈ । ਉਹਨਾਂ ਕਿਹਾ ਕਿ 2 ਅਕਤੂਬਰ ਨੂੰ ਹਰ ਬਲਾਕ ਤੇ ਧਰਨਾ ਪ੍ਰਦਰਸ਼ਨ ਕਰਕੇ ਉੱਚ ਅਧਿਕਾਰੀਆਂ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਨਾਂ ਮੰਗ ਪੱਤਰ ਦਿੱਤੇ ਜਾਣਗੇ ।

Advertisements

ਉਹਨਾਂ ਦੋਸ਼ ਲਗਾਇਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ 47 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ । ਪਰ ਕੇਂਦਰ ਵਿਚ ਆਈਆਂ ਸਰਕਾਰਾਂ ਨੇ ਉਹਨਾਂ ਨੂੰ ਪੱਕਾ ਮੁਲਾਜ਼ਮ ਨਹੀਂ ਐਲਾਨਿਆ ਤੇ ਸੋਸ਼ਲ ਵਰਕਰ ਕਿਹਾ ਜਾਂਦਾ ਹੈ । ਉਹਨਾਂ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਰਕਾਰੀ ਮੁਲਾਜ਼ਮ ਦਾ ਦਰਜਾ ਦੇਵੇ ਅਤੇ ਨਵੀਂ ਸਿੱਖਿਆ ਨੀਤੀ ਅਨੁਸਾਰ ਆਂਗਣਵਾੜੀ ਵਰਕਰਾਂ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਕਿਉਂਕਿ ਅੰਤਾਂ ਦੀ ਮਹਿਗਾਈ ਵਿਚ ਘੱਟ ਮਾਣ ਭੱਤੇ ਨਾਲ ਗੁਜਾਰਾ ਕਰਨਾ ਬਹੁਤ ਔਖਾ ਹੈ । ਕੇਂਦਰ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਉਣ ਲਈ ਹਰ ਸਾਲ ਕਰੋੜਾਂ ਰੁਪਏ ਦਾ ਫੰਡ ਰੱਖਿਆ ਜਾਂਦਾ ਹੈ । ਪਰ ਅਜੇ ਤੱਕ ਦੇਸ਼ ਭਰ ਵਿਚ ਬਹੁਤ ਘੱਟ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਹੀ ਸਰਕਾਰੀ ਹਨ । ਬਾਕੀ ਸੈਂਟਰ ਤਾਂ ਧਰਮਸ਼ਾਲਾਵਾਂ, ਧਾਰਮਿਕ ਸਥਾਨਾਂ ਦੇ ਅੰਦਰ, ਸਕੂਲਾਂ ਵਿਚ ਜਾਂ ਕਿਰਾਏ ਦੇ ਮਕਾਨਾਂ ਵਿਚ ਹੀ ਚੱਲ ਰਹੇ ਹਨ । ਬਹੁਤ ਬੁਰਾ ਹਾਲ ਆ । ਪੀਣ ਵਾਲਾ ਸਾਫ ਸੁਥਰਾ ਪਾਣੀ ਨਹੀਂ ਮਿਲਦਾ । ਬੱਚਿਆਂ ਦੇ ਬੈਠਣ ਲਈ ਫਰਨੀਚਰ ਨਹੀਂ।

ਕਈ ਸੈਂਟਰਾਂ ਵਿਚ ਤਾਂ ਬਿਜਲੀ ਤੇ ਪੱਖੇ ਵੀ ਨਹੀਂ ਹਨ । ਇਸ ਲਈ ਸਾਰੇ ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਸਰਕਾਰੀ ਬਣਾਈਆਂ ਜਾਣ । ਬੱਚਿਆਂ ਨੂੰ ਪੜਾਉਣ ਅਤੇ ਖੇਡਣ ਲਈ ਪ੍ਰਬੰਧ ਕੀਤਾ ਜਾਵੇ । ਉਹਨਾਂ ਕਿਹਾ ਕਿ ਅਸੀਂ ਤਾਂ ਗਰੇਡ ਮੰਗ ਰਹੇ ਹਾਂ । ਪਰ ਪੰਜਾਬ ਵਿਚ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ । ਜਿਸ ਕਰਕੇ ਭਾਰੀ ਖੱਜਲਖੁਆਰੀ ਹੋ ਰਹੀ ਹੈ । ਸੀ ਡੀ ਪੀ ੳ ਦੀਆਂ ਅਸਾਮੀਆਂ ਖਾਲੀ ਪਈਆਂ ਹਨ । ਜੀਹਨੂੰ ਚਾਰਜ ਦਿੱਤਾ ਜਾਂਦਾ ਉਹਨੂੰ ਡੀ ਡੀ ਓ ਪਾਵਰਾਂ ਨਹੀਂ ਦਿੱਤੀਆਂ ਜਾਂਦੀਆਂ । ਅਜਿਹਾ ਪਿਛਲੇਂ 6 ਮਹੀਨਿਆਂ ਤੋਂ ਹੋ ਰਿਹਾ ਹੈ । ਕੇਂਦਰ ਸਰਕਾਰ ਵੱਲੋਂ ਦਿੱਤਾ ਜਾਂਦਾ ਬੱਜਟ ਵੀ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ । ਐਨ ਜੀ ਓ ਅਧੀਨ ਚੱਲਦੇ 8 ਬਲਾਕਾਂ ਦੀਆਂ ਤਨਖ਼ਾਹਾਂ ਦਾ ਭੁਗਤਾਨ ਵੀ ਨਹੀਂ ਹੋ ਰਿਹਾ । ਇਸੇ ਤਰ੍ਹਾਂ ਕਰੈਚ ਵਰਕਰਾਂ ਦੀਆਂ ਲਗਭਗ 36 ਮਹੀਨਿਆਂ ਦੀਆਂ ਤਨਖ਼ਾਹਾਂ ਸਰਕਾਰ ਵੱਲ ਬਕਾਇਆ ਖੜੀਆਂ ਹਨ । ਉਹਨਾਂ ਕਿਹਾ ਜੇਕਰ 2 ਅਕਤੂਬਰ ਤੋਂ ਬਾਅਦ ਵੀ ਸੁੱਤੀ ਹੋਈ ਸਰਕਾਰ ਨਾ ਜਾਗੀ ਤਾਂ ਜਥੇਬੰਦੀ ਵੱਲੋਂ ਵੱਡੇ ਐਕਸ਼ਨ ਲਏ ਜਾਣਗੇ ।

LEAVE A REPLY

Please enter your comment!
Please enter your name here