ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਪਿੰਡ ਮੂੰਡਖੇੜਾ ਵਿਖੇ ਕਿਸਾਨ ਜਾਗਰੂਕਤਾ ਕੈਂਪ

ਪਟਿਆਲਾ (ਦ ਸਟੈਲਰ ਨਿਊਜ਼): ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਹਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਡਾ. ਅਵਨਿੰਦਰ ਸਿੰਘ ਮਾਨ ਬਲਾਕ ਖੇਤੀਬਾੜੀ ਅਫ਼ਸਰ, ਪਟਿਆਲਾ ਦੀ ਅਗਵਾਈ ਹੇਠ ਪਿੰਡ ਮੂੰਡਖੇੜਾ ਵਿਖੇ ਲਗਾਇਆ ਗਿਆ।
ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਜੈਪਾਲ ਸਿੰਘ ਬਰਾੜ ਵੱਲੋਂ ਕਿਸਾਨਾਂ ਨਾਲ ਪਰਾਲੀ ਦੇ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਪਰਾਲੀ ਨੂੰ ਖੇਤ ਵਿਚ ਵਾਹੁਣ ਨਾਲ ਜਿਥੇ ਪ੍ਰਦੂਸ਼ਣ ਦੀ ਰੋਕਥਾਮ ਤਾਂ ਹੁੰਦੀ ਹੈ, ਉਥੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧਦੀ ਹੈ ਅਤੇ ਇਸ ਦੇ ਨਾਲ ਹੀ ਪਰਾਲੀ ਮੱਲਚ ਦੇ ਤੌਰ ਤੇ ਕੰਮ ਕਰਨ ਨਾਲ ਕਣਕ ਵਿਚ ਨਦੀਨਾਂ ਦੀ ਰੋਕਥਾਮ ਅਤੇ ਕਣਕ ਦਾ ਵਧੇਰੇ ਝਾੜ ਲੈਣ ਵਿਚ ਵੀ ਲਾਭ ਮਿਲਦਾ ਹੈ।

Advertisements


ਡਾ. ਸੁਖਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨਾਲ ਝੋਨੇ ਦੀ ਫ਼ਸਲ ਵਿਚ ਸਰਵਪੱਖੀ ਕੀਟ ਪ੍ਰਬੰਧਨ ਅਤੇ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਕੈਂਪ ਦੇ ਅੰਤ ਵਿਚ ਡਾ. ਜਸਪਿੰਦਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਪੀ.ਐਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਈ.ਕੇ.ਵਾਈ.ਸੀ. ਕਰਵਾਉਣ ਲਈ ਕਿਹਾ ਅਤੇ ਨਾਲ ਹੀ ਮਹਿਕਮੇ ਵਿਚ ਚੱਲ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਕੈਂਪ ਵਿਚ ਸ਼ੰਟੀ, ਗੁਰਦੀਪ ਸਿੰਘ ਏ.ਟੀ.ਐਮ. ਅਤੇ ਸਮੂਹ ਪਿੰਡ ਦੇ ਪਤਵੰਤੇ ਸੱਜਣਾ ਹਾਜ਼ਰ ਸਨ।

LEAVE A REPLY

Please enter your comment!
Please enter your name here