ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਸਬੰਧੀ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

ਪਟਿਆਲਾ (ਦ ਸਟੈਲਰ ਨਿਊਜ਼):   ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਅਤੇ ਐਨ.ਜੀ.ਓ ਏ.ਪੀ.ਈ.ਜੀ ਨੇ ਬਹਾਦਰਗੜ੍ਹ ਵਿਖੇ ਆਸ਼ਾ ਵਰਕਰਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ।
ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਵਿੱਚ ਲਗਾਏ ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਸੁਖਵੀਰ ਸਿੰਘ ਨੇ ਆਸ਼ਾ ਵਰਕਰਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਬੱਚਿਆਂ, ਬਜ਼ੁਰਗਾਂ ਦੀ ਸਿਹਤ ਉਤੇ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਮੂਹ ਨਾਗਰਿਕਾਂ ਨੂੰ ਇਸ ਸਬੰਧੀ ਜਾਗਰੂਕ ਕਰਨ।

Advertisements


ਸਿਹਤ ਵਿਭਾਗ ਦੇ ਬੀ.ਈ.ਈ ਸਰਬਜੀਤ ਸਿੰਘ ਨੇ ਦੱਸਿਆ ਕਿ ਸਾਹ ਦੀ ਬਿਮਾਰੀ ਪਰਾਲੀ ਨੂੰ ਅੱਗ ਲਾਉਣ ਵਾਲੇ ਦਿਨਾਂ ਵਿੱਚ ਬਹੁਤ ਜ਼ਿਆਦਾ ਗੰਭੀਰ ਰੂਪ ਲੈ ਲੈਂਦੀ ਹੈ ਅਤੇ ਬੱਚਿਆਂ ਅਤੇ ਬਜ਼ੁਰਗਾਂ ਦੇ ਫੇਫੜਿਆਂ ਉੱਪਰ ਅਸਰ ਕਰਦੀ ਹੈ। ਐਨ.ਜੀ.ਓ (ਏ ਪੈਗ) ਦੇ ਨੁਮਾਇੰਦੇ ਅੰਜੂ ਬਾਲਾ ਅਤੇ ਸਮੂਹ ਅਧਿਕਾਰੀਆਂ ਨੇ ਆਸ਼ਾ ਵਰਕਰਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੌਂਹ ਚੁਕਾਈ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਿੰਦਰ ਕੌਰ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿਭਾਗ ਵੱਲੋਂ ਦਿੱਤੀ ਜਾਂਦੀ ਮਸ਼ੀਨਰੀ ਵਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਹਰਿੰਦਰ ਸਿੰਘ, ਬੇਲਦਾਰ ਹਰਪ੍ਰੀਤ ਸਿੰਘ ਅਤੇ ਸਿਹਤ ਵਿਭਾਗ ਦੇ ਐਸ.ਆਈ ਅਮਰਜੀਤ ਸਿੰਘ ਅਤੇ ਗੁਰਤੇਜ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here