ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਵਿਸ਼ਵ ਵਾਤਾਵਰਨਿਕ ਸਿਹਤ ਦਿਵਸ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਮਨਾਇਆ 115 ਵਾਂ ਜਨਮ ਦਿਵਸ

ਪਟਿਆਲਾ (ਦ ਸਟੈਲਰ ਨਿਊਜ਼): ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਚ ਅੱਜ ਲੈਫ਼ਟੀਨੈਂਟ ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਵਿਚ ‘ਵਿਸ਼ਵ ਵਾਤਾਵਰਨਿਕ ਸਿਹਤ ਦਿਵਸ’ ਅਤੇ ਸ਼ਹੀਦ  ਏ- ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਮੈਡੀਕਲ ਅਫ਼ਸਰ, ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਡਾ. ਅਦਿੱਤਿਆ ਕਿਸ਼ੋਰ ਨੇ ਵਿਦਿਆਰਥੀਆਂ ਨੂੰ ਵਾਤਾਵਰਨਿਕ ਸਿਹਤ ਬਾਰੇ ਜਾਣੂ ਕਰਵਾਇਆ। ਇਸ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 115 ਵੇਂ ਜਨਮ ਦਿਵਸ ਉਤੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਡਾ. ਮਨਪ੍ਰੀਤ ਮਹਿਨਾਜ਼ (ਅਸਿਸਟੈਂਟ ਪ੍ਰੋਫੈਸਰ, ਪੰਜਾਬੀ) ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਇਸ ਸਮੇਂ ਲੋੜ ਹੈ ਕਿ ਅਸੀਂ ਸ਼ਹੀਦ ਭਗਤ ਸਿੰਘ ਦੇ ਦੁਆਲੇ ਸਿਰਜੀ ਧੁੰਦ ਨੂੰ ਹਟਾ ਕੇ ਉਸ ਦੇ ਅਸਲ ਵਿਚਾਰਾਂ ਤੋਂ ਜਾਣੂ ਹੋਇਆ ਜਾਵੇ। ਸ਼ਹੀਦ ਭਗਤ ਸਿੰਘ ਨੂੰ ਜਾਣਨ ਦਾ ਰਾਹ ਉਸ ਦੀਆਂ ਲਿਖਤਾਂ ਰਾਹੀਂ ਹੀ ਹੋ ਸਕਦਾ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦ ਭਗਤ ਸਿੰਘ ਨਾਲ ਆਪਣੇ ਰਿਸ਼ਤੇ ਬਾਰੇ ਦੱਸਿਆ ਕਿ ਕਿਵੇਂ ਉਹ ਨੌਜਵਾਨਾਂ ਦਾ ਪ੍ਰੇਰਨਾ ਸਰੋਤ ਹੈ।

Advertisements


ਇਸ ਮੌਕੇ ਰਜਿਸਟਰਾਰ, ਕਰਨਲ ਨਵਜੀਤ ਸਿੰਘ ਸੰਧੂ, ਡਾ. ਸਨੇਹ ਲਤਾ, ਡਾ. ਸੋਨੀਆ ਸੈਣੀ, ਡਾ. ਚਾਰੂ ਸ਼ਰਮਾ, ਡਾ. ਸਨਮਾਨ ਕੌਰ ਬੈਂਸ, ਡਾ. ਹਰਜੋਤ ਕੌਰ, ਡਾ. ਮਾਧਵੀ ਤਿਵਾੜੀ ਅਤੇ ਡਾ. ਅਮਾਇਕਾ ਹਾਜ਼ਰ ਸਨ।

LEAVE A REPLY

Please enter your comment!
Please enter your name here