ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਬਾਰੇ ਕੀਤਾ ਗਿਆ ਪੋਸਟਰ ਜਾਰੀ 

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ ਸਬੰਧੀ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐਸ. ਵੱਲੋਂ ਪੋਸਟਰ ਜਾਰੀ ਕੀਤਾ ਗਿਆ । ਇਸ ਮੌਕੇ ਮਨਜੀਤ ਸਿੰਘ ਪੀ.ਏ.ਟੂ ਡੀ.ਸੀ., ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਫਿਰੋਜ਼ਪੁਰ ਦੇ ਜਨਰਲ ਸਕੱਤਰ ਵਿਨੇ ਵੋਹਰਾ ਅਤੇ ਪ੍ਰੈਸ ਸਕੱਤਰ ਸੰਜੇ ਕਟਾਰੀਆ ਹਾਜ਼ਰ ਸਨ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਸੰਜੇ ਕਟਾਰੀਆ ਨੇ ਦੱਸਿਆ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਫਿਰੋਜ਼ਪੁਰ ਜ਼ਿਲ੍ਹੇ ਨੂੰ ਪਹਿਲੀ ਵਾਰ ਬੈਡਮਿੰਟਨ ਦਾ ਰਾਜ ਪੱਧਰੀ ਟੂਰਨਾਮੈਂਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੰਜਾਬ ਰਾਜ ਸਬ ਜੂਨੀਅਰ (ਅੰਡਰ-13) ਰੈਂਕਿੰਗ ਬੈਡਮਿੰਟਨ ਟੂਰਨਾਮੈਂਟ 08 ਤੋਂ 10 ਅਕਤੂਬਰ, 2022 ਤੱਕ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਇੰਡੋਰ ਬੈਡਮਿੰਟਨ ਹਾਲ, ਫਿਰੋਜ਼ਪੁਰ ਵਿੱਚ ਕਰਵਾਇਆ ਜਾਵੇਗਾ। ਇਸ ਟੂਰਨਾਮੈਂਟ ਦੀ ਮੇਜਬਾਨੀ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ, ਫਿਰੋਜ਼ਪੁਰ ਵੱਲੋਂ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here