ਵਿਧਾਇਕ, ਡੀ.ਸੀ ਸਮੇਤ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਨੇ ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ਮੌਕੇ ਕੈਂਡਲ ਮਾਰਚ ਵਿਚ ਲਿਆ ਹਿੱਸਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਜਿੱਥੇ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਚੌਂਕ ਤੋਂ ਨਾਮਦੇਵ ਚੌਂਕ ਤੱਕ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਵਿਧਾਇਕ ਫਿਰੋਜ਼ਪੁਰ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਅਮ੍ਰਿਤ ਸਿੰਘ ਦੀ ਅਗਵਾਈ ਵਿਚ ਆਯੋਜਿਤ ਇਸ ਕੈਂਡਲ ਮਾਰਚ ਵਿਚ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਤੇ ਐਨ.ਜੀ.ਓਜ਼ ਸ਼ਾਮਿਲ ਹੋਏ।  ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਮ੍ਰਿਤ ਸਿੰਘ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਤੇ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਸ਼ਹੀਦਾਂ ਦੀ ਸੋਚ ‘ਤੇ ਚੱਲ ਕੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸੁਪਨਿਆਂ ਦਾ ਭਾਰਤ ਸਿਰਜਣ ਵਿਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰਜ਼ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here