ਉੱਘੇ ਗਾਇਕ ਰਵਿੰਦਰ ਗਰੇਵਾਲ ਨੇ ਦੇਸ਼ ਭਗਤੀ ਗੀਤਾਂ ਰਾਹੀਂ ਬੰਨ੍ਹਿਆ ਰੰਗ  

ਫਿਰੋਜ਼ਪੁਰ, (ਦ ਸਟੈਲਰ ਨਿਊਜ਼): ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੁਸੈਨੀਵਾਲਾ ਬਾਰਡਰ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ, ਪੰਜਾਬ ਮੰਤਰੀ ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਮ੍ਰਿਤ ਸਿੰਘ, ਐਸਐਸਪੀ ਸੁਰਿੰਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਸਾਗਰ ਸੇਤੀਆ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। 

Advertisements

ਇਸ ਸੱਭਿਆਚਾਰਕ ਪ੍ਰੋਗਰਾਮ ਦੀ ਸ਼ੁਰੂਆਤ ਪੰਜਾਬ ਦੇ ਲੋਕ ਨਾਚ ਭੰਗੜੇ ਨਾਲ ਕੀਤੀ ਗਈ ਅਤੇ ਉਸ ਤੋਂ ਬਾਅਦ ਸ. ਭਗਤ ਸਿੰਘ ਦੇ ਜੀਵਨ ਬਾਰੇ ਨਾਟਕ ਦੀ ਪੇਸ਼ਕਾਰੀ ਕੀਤੀ ਗਈ। ਇਸ ਤੋਂ ਬਾਅਦ ਵੱਖ-ਵੱਖ ਭੰਗੜਾ ਟੀਮਾਂ ਵੱਲੋਂ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਫਿਰ ਪੰਜਾਬ ਦੇ ਉੱਘੇ ਗਾਇਕ ਰਵਿੰਦਰ ਗਰੇਵਾਲ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਸਮਾਂ ਬੰਨ੍ਹਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਦਿਖਾਏ ਹੋਏ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੋਚ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕਜੁਟਤਾ ਨਾਲ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਨਿਵਾਸੀ ਹਾਜ਼ਰ ਸਨ। 

LEAVE A REPLY

Please enter your comment!
Please enter your name here