ਬੇਲਣਿਆਂ ’ਤੇ ਕੇਵਲ ਮਿਆਰੀ ਗੁੜ-ਸ਼ੱਕਰ ਬਣਾ ਕੇ ਹੀ ਵੇਚਿਆ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼) : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਗਭਗ 25000 ਹੈਕਟੇਅਰ ਰਕਬੇ ’ਤੇ ਗੰਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਅਤੇ ਸਮੁੱਚੇ ਪੰਜਾਬ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਗੰਨੇ ਦੀ ਕਾਸ਼ਤ ਵਿੱਚ ਮੋਹਰੀ ਹੈ। ਗੁੜ ਅਤੇ ਸ਼ੱਕਰ ਦੇ ਮਿਆਰੀ ਉਤਪਾਦਨ ਅਤੇ ਇਸ ਦੀ ਗਾਹਕਾਂ ਨੂੰ ਮਿਆਰੀ ਉਪਲਬੱਧਤਾ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਮੂਹ ਬੇਲਣਾਂ ਮਾਲਕਾਂ ਨੂੰ ਗੁੜ ਅਤੇ ਸ਼ੱਕਰ ਦੇ ਉਤਪਾਦਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਜਾਂ ਘਟੀਆ ਕੁਆਲਿਟੀ ਦੀ ਖੰਡ ਦੀ ਵਰਤੋਂ ਨਾ ਕਰਨ ਦੇ ਸਖਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ ਇਸ ਦੀ ਮਿਆਰੀ ਉਪਲਬੱਧਤਾ ਲਈ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀਆਂ ਫੂਡ ਸੇਫਟੀ ਟੀਮਾਂ ਵਲੋਂ ਵੱਖ-ਵੱਖ ਥਾਵਾਂ ’ਤੇ ਬੇਲਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਜੇਕਰ ਕਿਸੇ ਵੀ ਬੇਲਣੇ ’ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕੈਮੀਕਲ ਜਾਂ ਕੋਈ ਹੋਰ ਅਜਿਹੇ ਪਦਾਰਥ ਪਾਏ ਜਾਂਦੇ ਹਨ ਤਾਂ ਅਜਿਹੀ ਸੂਰਤ ਵਿੱਚ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisements

ਗੰਨੇ ਦੀ ਪਿੜਾਈ ਦਾ ਸੀਜ਼ਨ ਨੇੜੇ ਹੋਣ ਕਾਰਨ ਜ਼ਿਲ੍ਹੇ ਵਿੱਚ ਗੁੜ ਅਤੇ ਸ਼ੱਕਰ ਉਤਪਾਦਨ ਲਈ ਲੱਗੇ ਬੇਲਣਿਆਂ ਵਲੋਂ ਗੰਨੇ ਦੀ ਪਿੜਾਈ ਨੂੰ ਕੇਵਲ ਮਿੱਲਾਂ ਚੱਲਣ ’ਤੇ ਹੀ ਸ਼ੁਰੂ ਕਰਨ ਸਬੰਧੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਅਪੀਲ ਕਰਦਿਆਂ ਕਿਹਾ ਕਿ ਮਿਆਰੀ ਗੁੜ ਅਤੇ ਸ਼ੱਕਰ ਦੇ ਉਤਪਾਦਨ ਲਈ ਕੱਚੇ ਗੰਨੇ ਦੀ ਅਗੇਤੀ ਪਿੜਾਈ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਗੰਨੇ ਤੋਂ ਮਿਆਰੀ ਗੁੜ ਅਤੇ ਸ਼ੱਕਰ ਤਿਆਰ ਕਰਕੇ ਆਪਣੀ ਉਪਜ ਦਾ ਪ੍ਰੋਸੈਸਿੰਗ ਦੇ ਨਾਲ ਮੰਡੀਕਰਨ ਕਰਕੇ ਆਮਦਨ ਵਿੱਚ ਵਾਧਾ ਕਰਨ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here