ਨਾਰੂ ਨੰਗਲ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਧੂਮਧਾਮ ਨਾਲ ਮਨਾਇਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ (ਸੈ.ਸਿ.) ਹੁਸ਼ਿਆਰਪੁਰ ਅਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ 115ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ‘ਤੰਦਰੁਸਤ ਜਵਾਨ ਮਿਸ਼ਨ’ ਅਧੀਨ ਬੱਚਿਆਂ ਨੂੰ ਵੱਖ-ਵੱਖ ਕਸਰਤਾਂ ਕਰਵਾਈਆਂ ਗਈਆਂ। ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਵੱਲੋਂ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੀ ਜੀਵਨੀ ਬਾਰੇ ਦੱਸਿਆ ਗਿਆ ਅਤੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੁਆਰਾ ਦੱਸੇ ਗਏ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਵੀ ਸ਼ਹੀਦ ਭਗਤ ਸਿੰਘ ਵਾਂਗ ਦੇਸ਼ ਲਈ ਸਮਰਪਣ ਭਾਵ ਰੱਖਣ ਲਈ ਕਿਹਾ ਗਿਆ।

Advertisements

ਸਕੂਲ ਵਿੱਚ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ਅਧਾਰਿਤ ਕੁਇਜ਼ ਕੰਪੀਟੀਸ਼ਨ ,ਪੇਂਟਿੰਗ ਮੁਕਾਬਲਾ, ਲੇਖ ਮੁਕਾਬਲਾ ,ਭਾਸ਼ਣ ਮੁਕਾਬਲਾ ਅਤੇ ਕਵਿਤਾ ਗਾਇਨ ਮੁਕਾਬਲਾ ਆਦਿ ਕਰਵਾਏ ਗਏ । ਸਕੂਲ ਵਿਚ ਸਹੁੰ ਚੁੱਕ ਸਮਾਗਮ ਵੀ ਕਰਵਾਇਆ ਗਿਆ ਜਿਸ ਵਿਚ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਦੇ ਮੌਕੇ ਤੇ ਰਾਜ ਪੱਧਰੀ ਸਮਾਗਮ ਉਹਨਾਂ ਦੇ ਜੱਦੀ ਪਿੰਡ ਖਟਕੜ ਕਲਾਂ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਵਾਇਆ ਗਿਆ। ਐਜੂਸੈਟ ਅਤੇ ਪ੍ਰੋਜੈਕਟਰ ਦੀ ਮਦਦ ਨਾਲ ਬੱਚਿਆਂ ਨੂੰ ਇਹ ਰਾਜ ਪੱਧਰੀ ਸਮਾਗਮ ਲਾਈਵ ਦਿਖਾਇਆ ਗਿਆ।

LEAVE A REPLY

Please enter your comment!
Please enter your name here