ਸਾਫਟ ਸਕਿੱਲ ਅਤੇ ਇੰਟਰਵਿਊ ਦੀ ਤਿਆਰੀ ਲਈ ਦਿੱਤੀ ਜਾਵੇਗੀ 10 ਦਿਨਾਂ ਦੀ ਮੁਫ਼ਤ ਟ੍ਰੇਨਿੰਗ

ਗੁਰਦਾਸਪੁਰ, (ਦ ਸਟੈਲਰ ਨਿਊਜ਼) : ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਸੁਨਹਿਰੀ ਸ਼ੁਰੂਆਤ ਦੇ ਤਹਿਤ ਮਿਤੀ 8 ਅਕਤੂਬਰ 2022 ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾ ਦੀ ਅਗਵਾਈ ਹੇਠ ਬੀ.ਪੀ.ਓ ਸੈਕਟਰ ਵਿੱਚ ਸਾਫਟ ਸਕਿੱਲ ਅਤੇ ਇੰਟਰਿਵਊ ਦੀ ਮੁਫ਼ਤ ਤਿਆਰੀ ਲਈ 10 ਦਿਨਾਂ ਦੀ ਟ੍ਰੇਨਿੰਗ ਲਈ ਦੂਜੇ ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਸ਼ੋਤਮ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਇੱਕ ਚੰਗੀ ਨੌਂਕਰੀ ਲੈਣ ਲਈ ਨੌਜਵਾਨਾਂ ਵਿੱਚ ਸਾਫਟ ਸਕਿੱਲ ਅਤੇ ਇੰਟਰਵਿਊ ਸਕਿੱਲਜ਼ ਦਾ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿੱਚ ਆਇਆ ਹੈ ਕਿ ਇਨ੍ਹਾਂ ਸਕਿੱਲਜ਼ ਦੀ ਕਮੀ ਹੋਣ ਕਾਰਨ ਜਿਆਦਾਤਰ ਨੌਜਵਾਨ ਇੰਟਰਵਿਊ ਵਿੱਚ  ਭਾਗ ਨਹੀਂ ਲੈਂਦੇ ਜਾਂ ਫਿਰ ਇੰਟਰਵਿਊ ਦੌਰਾਨ ਸਲੈਕਟ ਨਹੀਂ ਹੁੰਦੇ। ਇਸ ਲਈ ਨੌਜਵਾਨਾਂ ਦੇ ਮਨੋਬਲ ਨੂੰ ਵਧਾਉਣ ਅਤੇ ਅਜੋਕੀ ਜਾਬ ਮਾਰਕਿਟ ਵਿੱਚ ਚੰਗਾ ਰੋਜ਼ਗਾਰ ਹਾਸਲ ਕਰਨ ਲਈ ਲੋੜੀਂਦੀ ਸਾਫਟ ਅਤੇ ਇੰਟਰਵਿਊ ਸਕਿੱਲ ਦੇਣ ਲਈ 10 ਦਿਨਾਂ ਦਾ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਟ੍ਰੇਨਿੰਗ ਉਪਰੰਤ ਨਾਮੀ ਬੀ.ਪੀ.ਓ ਕੰਪਨੀਆਂ ਵਿੱਚ ਇੰਟਰਵਿਊ ਕਰਵਾ ਕੇ ਪਲੇਸਮੈਟ ਵੀ ਕਰਵਾਈ ਜਾਵੇਗੀ।

Advertisements

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਕਿਹਾ ਕਿ ਚਾਹਵਾਨ ਗ੍ਰੈਜੂਏਟ ਪਾਸ ਲੜਕੇ ਅਤੇ ਲੜਕੀਆਂ ਜੋ ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਕਰਨਾ ਚਾਹੁੰਦੇ ਹਨ, ਉਹ ਮਿਤੀ 3 ਅਕਤੂਬਰ 2022 ਨੂੰ ਸੋਮਵਾਰ ਸਵੇਰੇ 10:00 ਵਜੇ ਨਿੱਜੀ ਤੌਰ ’ਤੇ ਆਪਣਾ ਨਾਮ ਰਜਿਸਟਰਡ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ  ਵਿਖੇ ਆ ਕੇ  ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਦੀ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 84440-00099 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।  

LEAVE A REPLY

Please enter your comment!
Please enter your name here