ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਸ਼ੁਰੂ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼਼ੂ ਪਾਲਕਾਂ ਅਤੇ ਬੇਰੋਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 10 ਅਕਤੂਬਰ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਸਫਲਤਾ ਪੂਰਵਕ ਟੇ੍ਰਨਿੰਗ ਕਰਨ ਉਪਰੰਤ ਰੁਪਏ 3,500/- ਵਜੀਫਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ।

Advertisements

ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਕਸ਼ਮੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਂਸਲਿੰਗ ਮਿਤੀ 3 ਅਕਤੂਬਰ 2022 ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 (ਟੈਲੀਫੌਨ ਨੰ:01874-220163) ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਜਿਸ ਦੀ ਉਮਰ 18 ਤੋਂ 50 ਸਾਲ ਹੋਵੇ, ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ਼ ਫੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜਰ ਹੋਣ। ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਕੇਂਦਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here