ਨੇਤਰਦਾਨ ਸੰਸਥਾ ਦੇ ਅਹੁਦੇਦਾਰਾਂ ਵੱਲੋ ਸਿਵਲ ਸਰਜਨ ਦਾ ਸਵਾਗਤ

ਹੁਸ਼ਿਆਰਪੁਰ( ਦ ਸਟੈਲਰ ਨਿਊਜ਼)। ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਮੈਂਬਰਾਂ ਵੱਲੋ ਸੰਸਥਾ ਦੇ ਪ੍ਰਧਾਨ ਸ ਮਨਮੋਹਣ ਸਿੰਘ ਦੀ ਅਗਵਾਈ ਵਿੱਚ ਨਵੇਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤਮਹਿੰਦਰ ਸਿੰਘ ਜੀ ਦਾ ਸਵਾਗਤ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਗਿਆ। ਸੰਸਥਾ ਦੇ ਸਕੱਤਰ ਬਲਜੀਤ ਸਿੰਘ ਨੇ ਸੰਸਥਾ ਦੇ ਪਿਛਲੇ ਬਾਈ ਸਾਲਾਂ ਦੇ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਿਵਲ ਸਰਜਨ ਨਾਲ ਸਾਂਝੀ ਕੀਤੀ। ਸਿਵਲ ਸਰਜਨ ਹੁਸ਼ਿਆਰਪੁਰ ਨੇ ਵੀ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਸੰਸਥਾ ਦੇ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

Advertisements

ਇਸ ਸਮੇਂ ਸਹਾਇਕ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ, ਡਾ.ਸੁਨੀਲ, ਪ੍ਰੌ. ਬਹਾਦਰ ਸਿੰਘ ਸੁਨੇਤ, ਇੰਜ ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਬਹਾਦਰ ਸਿੰਘ ਸਿੱਧੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

LEAVE A REPLY

Please enter your comment!
Please enter your name here