ਸਪੋਰਟਸ ਯੂਨੀਵਰਸਿਟੀ ਵੱਲੋਂ ਕਰਵਾਏ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲੇ ਹੋਏ ਸਮਾਪਤ

ਪਟਿਆਲਾ, ( ਦ ਸਟੈਲਰ ਨਿਊਜ਼)। ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੇ ਦੂਜੇ ਦਿਨ ਤੇ ਆਖਰੀ ਦਿਨ ਫਾਈਨਲ ਮੈਚ ਖੇਡੇ ਗਏ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਜਮਨੇਜ਼ੀਅਮ ਹਾਲ ਵਿਚ ਹੋਏ, ਇਹਨਾਂ ਮੈਚਾਂ ਵਿਚ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਜਲੰਧਰ (ਲੜਕੀਆਂ) ਅਤੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ (ਲੜਕਿਆਂ) ਦੀਆਂ ਟੀਮਾਂ ਪਹਿਲੇ ਸਥਾਨ ‘ਤੇ ਰਹੀਆਂ। ਇਹਨਾਂ ਮੁਕਾਬਲਿਆਂ ਵਿਚ ਦੂਜਾ ਸਥਾਨ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ (ਲੜਕੀਆਂ) ਅਤੇ ਸ਼ਹੀਦ ਕਾਂਸ਼ੀ ਰਾਮ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਭਾਗੋਮਾਜਰਾ (ਲੜਕਿਆਂ) ਨੇ ਹਾਸਲ ਕੀਤਾ। ਤੀਜਾ ਸਥਾਨ ਪ੍ਰੋ. ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ (ਲੜਕੀਆਂ) ਅਤੇ ਖਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਅੰਮ੍ਰਿਤਸਰ (ਲੜਕਿਆਂ) ਦੀਆਂ ਟੀਮਾਂ ਨੇ ਹਾਸਲ ਕੀਤਾ।

Advertisements

ਇਸ ਮੌਕੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ-ਕੁਲਪਤੀ ਲੈਫ: ਜਨਰਲ (ਡਾ.) ਜੇ.ਐੱਸ. ਚੀਮਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕੀਤੇ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਕਰਨਲ ਨਵਜੀਤ ਸਿੰਘ ਸੰਧੂ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਆਫ਼ ਸਪੋਰਟਸ ਡਾ. ਅਨੁਭਵ ਵਾਲੀਆ, ਪ੍ਰੋ. ਰਾਜਵਿੰਦਰ ਕੋਰ, ਕੋਚ ਤਲਵਿੰਦਰ ਸ਼ਾਹੀ, ਪ੍ਰੋ. ਸਿਮਰਤ ਜੋਸ਼ਨ, ਡਾ. ਸੁਖਵੀਰ ਕੋਰ ਅਤੇ ਡਾ.ਪਰਮਿੰਦਰ ਸਿੰਘ ਤੋਂ ਇਲਾਵਾ ਯੂਨੀਵਰਸਿਟੀ ਦਾ ਸਟਾਫ਼ ਵੀ ਹਾਜ਼ਰ ਸੀ। ਇੱਥੇ ਇਹ ਜ਼ਿਕਰਯੋਗ ਹੈ ਕਿ ਆਉਣ ਵਾਲੀ 6 ਅਕਤੂਬਰ 2022 ਨੂੰ ਯੂਨੀਵਰਸਿਟੀ ਦੇ ਇੰਟਰ ਕਾਲਜ ਬਾਸਕਟ ਬਾਲ ਮੁਕਾਬਲੇ ਕਰਵਾਏ ਜਾਣਗੇ।

LEAVE A REPLY

Please enter your comment!
Please enter your name here