ਵਾਤਾਵਰਨ ਦੀ ਸੰਭਾਲ ਲਈ ਕੀਤੇ ਕਾਰਜਾਂ ਦਾ ਜਾਇਜਾ ਲੈਣ ਲਈ ਕੀਤੀ ਰੀਵਿਓ ਮੀਟਿੰਗ ਆਯੋਜਿਤ

????????????????????????????????????

ਪਠਾਨਕੋਟ, ( ਦ ਸਟੈਲਰ ਨਿਊਜ਼)। ਜਿਲ੍ਹਾ ਪਠਾਨਕੋਟ ਵਿੱਚ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਪਠਾਨਕੋਟ ਸ. ਹਰਬੀਰ ਸਿੰਘ ਜੀ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਇੱਕ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੋਰਾਨ ਜਿਲ੍ਹਾ ਪਠਾਨਕੋਟ ਵਿੱਚ ਵਾਤਾਵਰਣ ਦੀ ਸੰਭਾਲ ਲਈ ਕੀਤੇ ਗਏ ਅਤੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਤੇ ਚਰਚਾ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਧਰਮਵੀਰ ਸਿੰਘ ਵਣ ਮੰਡਲ ਅਧਿਕਾਰੀ ਪਠਾਨਕੋਟ, ਯੁਧਵੀਰ ਸਿੰਘ ਡੀ.ਡੀ.ਪੀ.ਓ.ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ। ਮੀਟਿੰਗ ਵਿੱਚ ਨਗਰ ਨਿਗਮ ਪਠਾਨਕੋਟ, ਨਗਰ ਕੌਂਸਲ ਸੁਜਾਨਪੁਰ ਅਤੇ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਵੱਲੋਂ  ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲਗ ਅਲਗ ਕਰਨ ਲਈ ਕੀਤੇ ਗਏ ਕਾਰਜਾਂ ਨੂੰ ਲੈ ਕੇ ਚਰਚਾ ਕੀਤੀ ਗਈ।

Advertisements

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਭ ਤੋਂ ਪਹਿਲਾ ਸਿਟੀ ਅਤੇ ਪਿੰਡਾਂ ਅੰਦਰ ਗਿੱਲਾ ਅਤੇ ਸੁੱਕਾ ਕੂੜਾ ਅਲਗ ਅਲਗ ਕਰਨ ਦੀ ਵਿਵਸਥਾ ਕੀਤੀ ਜਾਣੀ ਹੈ ਜਿਨ੍ਹਾਂ ਸਥਾਨਾਂ ਤੇ ਇਹ ਵਿਵਸਥਾ ਕਰ ਲਈ ਗਈ ਹੈ ਉੱਥੇ ਵਿਸੇਸ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਸੁੱਕਾ ਅਤੇ ਗਿੱਲਾ ਕੂੜਾ ਅਲਗ ਅਲਗ ਕਰਨ ਦੇ ਫਾਇਦਿਆਂ ਤੋਂ ਜਾਣੂ ਵੀ ਕਰਵਾਇਆ ਜਾਵੈ ਅਤੇ ਜਿਨ੍ਹਾਂ ਖੇਤਰਾਂ ਵਿੱਚ ਅੱਜ ਤੱਕ ਕੋਈ ਵਿਵਸਥਾ ਨਹੀਂ ਕੀਤੀ ਗਈ ਉੱਥੇ ਗਿੱਲਾ ਅਤੇ ਸੁੱਕਾ ਕੂੜਾਂ ਅਲਗ ਅਲਗ ਕਰਨ ਲਈ ਪਿੰਡਾਂ ਅਤੇ ਸਿਟੀ ਅੰਦਰ ਸਥਾਨ ਨਿਸਚਿਤ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਸਿਟੀ ਪਠਾਨਕੋਟ ਅੰਦਰ ਇਹ ਵੇਖਣ ਵਿੱਚ ਆਇਆ ਹੈ ਕਿ ਜਦੋਂ ਵੀ ਕਿਸੇ ਵਿਅਕਤੀ ਵੱਲੋਂ ਮਕਾਨ ਨਿਰਮਾਣ ਦਾ ਕਾਰਜ ਕੀਤਾ ਜਾਂਦਾ ਹੈ ਤਾਂ ਮਕਾਨ ਬਣਾਉਂਦੇ ਸਮੇਂ ਵਾਧੂ ਇੱਟਾਂ ਦੇ ਰੋੜੇ, ਵਾਧੂ ਰੇਤਾ ਬੱਜਰੀ ਆਦਿ ਮਟੀਰਿਅਲ ਗਲੀਆਂ ਜਾਂ ਸੜਕ ਵਿੱਚ ਲਗਾ ਦਿੱਤੇ ਜਾਂਦੇ ਹਨ ਇਸ ਨਾਲ ਜਿੱਥੇ ਆਉਂਣ ਜਾਣ ਵਾਲੇ ਲੋਕਾਂ ਨੂੰ ਪ੍ਰੇਸਾਨੀ ਹੁੰਦੀ ਹੈ ਉੱਥੇ ਹੀ ਦੁਰਘਟਨਾਵਾਂ ਹੋਣ ਦੀ ਆਸੰਕਾ ਬਣੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪਠਾਨਕੋਟ ਵੱਲੋਂ ਸਵੀਮਿੰਗ ਪੂਲ ਦੇ ਨਜਦੀਕ ਕਾਰਪੋਰੇਸਨ ਦੀ ਜਗ੍ਹਾ ਹੈ ਜਿੱਥੇ ਵੇਸਟ ਮਟੀਰਿਅਲ ਸੁੱਟਣ ਦੇ ਲਈ ਜਗ੍ਹਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਘਰ ਨਿਰਮਾਣ ਤੋਂ ਬਾਅਦ ਵੇਸਟ ਮਟੀਰਿਅਲ ਨਿਰਧਾਰਤ ਸਥਾਨ ਤੇ ਹੀ ਸੁੱਟਿਆ ਜਾਵੇ ਅਤੇ ਅਗਰ ਕਿਸੇ ਵੱਲੋਂ ਵੇਸਟ ਮਟੀਰਿਅਲ ਗਲੀ ਜਾਂ ਖਾਲੀ ਸਥਾਨ ਤੇ ਸੁੱਟਦਿਆਂ ਪਾਇਆ ਗਿਆ ਤਾਂ ਕਾਰਵਾਈ ਕਰਦਿਆਂ ਚਲਾਨ ਕੱਟੇ ਜਾਣਗੇ।  
ਇਸ ਮੋਕੇ ਤੇ ਵਾਤਾਵਰਨ ਦੀ ਸੰਭਾਲ ਲਈ ਹੋਰ ਮੂੱਦਿਆ ਤੇ ਵੀ ਚਰਚਾ ਕੀਤੀ ਗਈ ਅਤੇ ਇਸ ਉਦੇਸ ਲਈ ਕੀਤੇ ਜਾ ਰਹੇ ਕਾਰਜ ਨਿਰਧਾਰਤ ਸਮੇਂ ਤੇ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

LEAVE A REPLY

Please enter your comment!
Please enter your name here