ਡਿਪਟੀ ਕਮਿਸ਼ਨਰ ਵਲੋਂ ਸਵੱਛ ਭਾਰਤ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼)। ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛ ਭਾਰਤ ਦਿਵਸ ਮੌਕੇ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।  

Advertisements

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਇਸ ਮੌਕੇ ਦੱਸਿਆ ਕਿ ਜੈਮਜ਼ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਆਡੀਟੋਰੀਅਮ ਵਿਖੇ 2 ਅਕਤੂਬਰ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਇਸ ਰਾਜ ਪੱਧਰੀ ਸਮਾਗਮ ਵਿਚ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।  ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਧਾਇਕ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾਰੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਵੱਛਤਾ ਦੇ ਖੇਤਰ ਵਿਚ ਬਿਹਤਰੀਨ ਕੰਮ ਕਰਨ ਵਾਲੀਆਂ ਸੂਬੇ ਦੀਆਂ ਪੰਚਾਇਤਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਚੀਫ ਇੰਜੀਨੀਅਰ ਕੇ.ਐਸ. ਸੈਣੀ ਨੇ ਇਸ ਮੌਕੇ ਦੱਸਿਆ ਕਿ ਇਸ ਸਮਾਗਮ ਦੀ ਸਫ਼ਲਤਾ ਲਈ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਰਬਾਰਾ ਸਿੰਘ, ਐਸ.ਡੀ.ਐਮ. ਪ੍ਰੀਤਇੰਦਰ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਵਿਓਮ ਭਾਰਦਵਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ ਕੁਮਾਰ, ਸੁਪਰਡੈਂਟ ਇੰਜੀਨੀਅਰ ਰਾਜੇਸ਼ ਦੂਬੇ, ਤਹਿਸੀਲਦਾਰ ਹਰਕਰਮ ਸਿੰਘ, ਕਾਰਜਕਾਰੀ ਇੰਜੀਨੀਅਰ ਸਿਮਰਨਜੀਤ ਸਿੰਘ ਤੇ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ, ਸ਼ਰਤ ਕੁਮਾਰ ਸਿੰਘ, ਕਰਨਲ ਮਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here