Friday, October 23, 2026
Home Punjab ਸਿਹਤ ਵਿਭਾਗ ਬਜ਼ੁਰਗਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਸਿਹਤ ਵਿਭਾਗ ਬਜ਼ੁਰਗਾਂ ਨੂੰ ਚੰਗੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ 

ਕਪੂਰਥਲਾ , (ਦ ਸਟੈਲਰ ਨਿਊਜ਼): ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਬਜ਼ੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਚੰਗੀ ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਨੇ ਵਰਲਡ ਔਲਡਰ  ਪਰਸਨਜ਼ ਦਿਵਸ ਮੌਕੇ ਕੀਤਾ।

Advertisements

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬਜ਼ੁਰਗਾਂ ਲਈ ਮੁਫ਼ਤ ਪਰਚੀ ਤੇ ਵੱਖਰੀ ਲਾਈਨ ਜੇਰਿਐਟ੍ਰਕ ਕਲੀਨਿਕ ਵਿਚ ਰੋਜ਼ਾਨਾ ਓ.ਪੀ.ਡੀ ਸਹੂਲਤਾਂ ਦੇ  ਨਾਲ ਹੀ ਲੈਬ ਟੈਸਟ, ਈ.ਸੀ.ਜੀ, ਐਕਸਰੇ, ਦਵਾਈਆਂ ਅਤੇ ਵਾਰਡ ਵਿੱਚ ਰਾਖਵੇਂ ਬੈਡ ਦੇ ਨਾਲ-ਨਾਲ ਸਾਰੀਆਂ ਸਿਹਤ ਸੇਵਾਵਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਲੋਕ ਸਾਡਾ ਸਰਮਾਇਆ,ਸਿਆਣਪ ਅਤੇ ਤਜਰਬੇ ਦਾ ਖ਼ਜ਼ਾਨਾ ਨੇ  ਬਜ਼ੁਰਗਾਂ ਨੂੰ ਮਾਣ ਅਤੇ ਇੱਜ਼ਤ ਨਾਲ ਆਪਣੀ ਜ਼ਿੰਦਗੀ ਜੀਣ ਦਾ ਮੌਕਾ ਦਿਉ। ਉਨ੍ਹਾਂ ਕਿਹਾ ਕਿ ਸਾਨੂੰ ਬਜ਼ੁਰਗਾਂ ਦਾ ਅਪਮਾਨ ਨਹੀਂ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਸਾਨੂੰ ਆਪਣੇ ਬਜ਼ੁਰਗਾਂ ਦੇ ਸਤਿਕਾਰ ਦੇ ਨਾਲ ਨਾਲ ਉਨ੍ਹਾਂ ਦੀ ਸਿਹਤ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ।

LEAVE A REPLY

Please enter your comment!
Please enter your name here