ਜਿਲ੍ਹਾ ਪ੍ਰਸਾਸਨ ਵੱਲੋਂ 2 ਅਕਤੂਬਰ ਨੂੰ ਪਠਾਨਕੋਟ ਅੰਦਰ ਡਰਾਈ ਡੇ ਕੀਤਾ ਘੋਸਿਤ

ਪਠਾਨਕੋਟ, (ਦ ਸਟੈਲਰ ਨਿਊਜ਼): ਹਰਬੀਰ ਸਿੰਘ ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ ਪਠਾਨਕੋਟ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਗਾਂਧੀ ਜੈਯੰਤੀ ਦੇ ਮੋਕੇ ਤੇ 2 ਅਕਤੂਬਰ ਸਵੇਰੇ 7 ਵਜੇ ਤੋਂ ਲੈ ਕੇ ਰਾਤ 11 ਵਜੇ ਤੱਕ ਡਰਾਈ ਡੇ ਘੋਸਿਤ ਕਰਦਾ ਹਾਂ।

Advertisements

ਉਨ੍ਹਾਂ ਕਿਹਾ ਕਿ ਉਪਰੋਕਤ ਪਾਬੰਦੀ ਦੋਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਸਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜੀ), ਹੋਟਲ, ਦੁਕਾਨ, ਰੈਸਟੋਰੈਂਟ , ਕਲੱਬ, ਬੀਅਰ ਬਾਰ, ਅਹਾਤੇ, ਜਿੱਥੇ ਸਰਾਬ ਵੇਚਣ ਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਜਾਂ ਹੋਰ ਜਨਤਕ ਥਾਵਾਂ ਆਦਿ ਤੇ ਸਰਾਬ ਦੀ ਵਿਕਰੀ ਕਰਨ , ਪੀਣ /ਪਿਲਾਉਂਣ ਅਤੇ ਸਟੋਰ ਕਰਨ ਤੇ ਮੁਕੰਮਲ ਪਾਬੰਦੀ ਲਗਾਉਂਦਾ ਹਾਂ।  

LEAVE A REPLY

Please enter your comment!
Please enter your name here