ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ ’ਚ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ’ਤੇ ਪਾਬੰਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਜ਼ਿਲ੍ਹੇ ਵਿਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਅਤੇ ਬਿਨ੍ਹਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਲੱਗੀ ਕੰਬਾਇਨ ਨਾਲ ਹੀ ਝੋਨਾ ਕੱਟਣ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ।

Advertisements


ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸਾਲ 2022 ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਆਮ ਦੇਖਣ ਵਿਚ ਆਇਆ ਹੈ ਕਿ ਝੋਨੇ ਨੂੰ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੰਬਾਇਨਾਂ ਰਾਤ ਦੇ ਸਮੇਂ ਤਰੇਲ ਪੈਣ ਕਾਰਨ ਗਿੱਲੇ ਹੋਏ ਝੋਨੇ ਨੂੰ ਕੱਟ ਦਿੰਦੀਆਂ ਹਨ। ਇਸ ਤਰ੍ਹਾਂ ਤਰ੍ਹਾਂ ਝੋਨੇ ਵਿਚ ਨਮੀ ਸਰਕਾਰ ਦੀ ਨਿਰਧਾਰਤ ਸਪੈਸੀਫਿਕੇਸ਼ਨ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਝੋਨੇ ਨੂੰ ਖਰੀਦਣ ਵਿਚ ਅਸਮਰਥ ਹੁੰਦੀਆਂ ਹਨ,ਜਿਸ ਨਾਲ ਕਿਸਾਨਾਂ ਨੂੰ ਝੋਨਾ ਵੇਚਣ ਵਿਚ ਬਿਨ੍ਹਾਂ ਵਜ੍ਹਾ ਮੰਡੀਆਂ ਵਿਚ ਪ੍ਰੇਸ਼ਾਨ ਹੋਣਾ ਪੈਂਦਾ ਹੈ।


ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਹ ਵੀ ਦੇਖਣ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਰਹਿੰਦ-ਖੂਹੰਦ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਹਵਾ ਵਿਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਜੋ ਕਿ ਜਮੀਨ ਲਈ ਬਹੁਤ ਲਾਭਦਾਇਕ ਹੁੰਦੀ ਹੈ, ਦਾ ਵੀ ਨੁਕਸਾਨ ਹੋ ਜਾਂਦਾ ਹੈ। ਇਸ ਤੋਂ ਇਲਾਵਾ ਖੇਤ ਦੇ ਆਸ-ਪਾਸ ਖੜ੍ਹੀਆਂ ਫ਼ਸਲ ਜਾਂ ਪਿੰਡ ਵਿਚ ਅੱਗ ਲੱਗਣ ਦਾ ਵੀ ਡਰ ਰਹਿੰਦਾ ਹੈ ਅਤੇ ਸੜਕ ਦੇ ਆਸ-ਪਾਸ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਕੰਬਾਇਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਅਟੈਚ ਕਰਨ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਦਾ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here