ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮਾਡਲ ਟਾਊਨ ਵਿਖੇ ਗਲੀਆਂ ਦੇ ਕੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਕੈਬਨਿਟ ਮੰਤਰੀ ਸ਼੍ਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਮਾਡਲ ਟਾਊਨ ਵਿਖੇ ਗੁਰਦੁਆਰਾ ਮਿੱਠਾ ਟਿਵਾਣਾ ਨੇੜੇ 13 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ’ਤੇ ਲੁਕ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਧਾਰਮਿਕ ਸ਼ਖਸੀਅਤ ਸੰਤ ਪ੍ਰਿਤਪਾਲ ਸਿੰਘ ਕੋਲੋਂ ਰੀਬਨ ਕਟਵਾ ਕੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੈਬਨਿਟ ਮੰਤਰੀ ਸ਼੍ਰੀ ਜਿੰਪਾ ਨੇ ਕਿਹਾ ਇਹ ਕੰਮ ਕਾਫ਼ੀ ਲੰਬੇ ਸਮੇਂ ਤੋਂ ਅਟਕਿਆ ਹੋਇਆ ਸੀ ਅਤੇ ਹੁਣ ਇਸ ਦੇ ਜਲਦ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਕੰਮ ਨੂੰ ਵਧੀਆ ਤਰੀਕੇ ਨਾਲ ਅੰਜ਼ਾਮ ਦਿੱਤਾ ਜਾਵੇਗਾ, ਕਿਉਂਕਿ ਇਸ ਧਾਰਮਿਕ ਸਥਾਨ ’ਤੇ ਬਹੁਤ ਵੱਡੀ ਗਿਣਤੀ ਵਿਚ ਲੋਕ ਦੂਰੋ-ਨੇੜਿਓਂ ਮੱਥਾ ਟੇਕਣ ਲਈ ਆਉਂਦੇ ਹਨ ਅਤੇ ਇਥੇ ਹੋਣ ਵਾਲੀਆਂ ਧਾਰਮਿਕ ਰਸਮਾਂ ਵਿਚ ਸ਼ਿਰਕਤ ਕਰਦੇ ਹਨ। ਇਸ ਮੌਕੇ ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਇਸ ਕੰਮ ਨੂੰ ਬਿਹਤਰ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

Advertisements


ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਕੌਂਸਲਰ ਵਿਮਲਾ ਦੇਵੀ, ਕੌਂਸਲਰ ਵਿਜੇ ਅਗਰਵਾਲ, ਸਾਬਕਾ ਐਮ ਸੀ ਖਰੈਤੀ ਲਾਲ ਕਤਨਾ ਤੇ ਕੁਲਵਿੰਦਰ ਹੁੰਦਲ, ਸਤਵੰਤ ਸਿੰਘ ਸਿਆਨ, ਕਮਲਜੀਤ ਕੰਮਾ, ਸੁਮੇਸ਼ ਸੋਨੀ ਅਤੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here