ਚੌਹਾਲ ਵਿਖੇ ਪਰਾਲੀ ਦੇ ਪ੍ਰਬੰਧਨ ਸਬੰਧੀ ਸੀਆਰਐਮ ਸਕੀਮ ਅਧੀਨ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਡਾ. ਗੁਰਦੇਵ ਸਿੰਘ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,ਚੌਹਾਲ ਵਿਖੇ ਪਰਾਲੀ ਦੇ ਪ੍ਰਬੰਧਨ ਸਬੰਧੀ ਸੀ.ਆਰ.ਐਮ. ਸਕੀਮ  ਦੇ ਅਧੀਨ ਸਕੂਲ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ।ਇਸ ਸਬੰਧ ਵਿੱਚ ਵਿਦਿਆਰਥੀਆ ਦੇ ਪੋਸਟਰ ਮੇਕਿੰਗ ਅਤੇ ਹੋਰ ਮੁਕਾਬਲੇ ਕਰਵਾਏੇ ਗਏ। ਇਸ ਮੌਕੇ ਖੇਤੀਬਾੜੀ ਵਿਭਾਗ ਹੁਸ਼ਿਆਰਪੁਰ ਤੋਂ ਆਏ ਡਾ ਜਤਿਨ, ਖੇਤੀਬਾੜੀ ਵਿਕਾਸ ਅਫ਼ਸਰ, ਹੁਸ਼ਿਆਰਪੁਰ-2 ਨੇ ਬੱਚਿਆ ਨੂੰ ਪਰਾਲੀ ਦੇ ਧੂੰਏਂ ਕਾਰਨ ਵਾਤਾਵਰਨ ਵਿੱਚ ਹੋਣ ਵਾਲੇ ਨੁਕਸਾਨ ਬਾਰੇ ਦਸਿਆ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਅਤੇ ਨਾਲ ਹੀ ਬੱਚਿਆਂ ਨੂੰ ਮਿਹਨਤ ਨਾਲ ਆਪਣੇ ਦੇਸ਼ ਵਿੱਚ ਹੀ ਰੋਜ਼ਗਾਰ ਦੇ ਮੌਕੇ ਤਲਾਸ਼ਣ ਲਈ ਕਿਹਾ।                   

Advertisements

ਇਸ ਮੌਕੇ ਮੌਜੂਦ ਡਾ.ਹਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਵੀ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ ਤੇ ਇਸ ਅੱਗ ਲਾਉਣ ਦੀ  ਪ੍ਰਥਾ ਨੂੰ ਠੱਲ੍ਹ ਪਾਉਣ ਤੇ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਵਿੱਚ ਪੂਰਾ ਵੱਧ ਚੜ੍ਹ ਕੇ ਯੋਗਦਾਨ ਦੇਣ।ਇੰਜ. ਲਵਲੀ ਨੇ ਵੀ ਬੱਚਿਆ ਨੂੰ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।ਇਸੇ ਦੌਰਾਨ ਬੱਚਿਆਂ ਅਤੇ ਅਧਿਆਪਕਾਂ ਵਲੋਂ ਪਰਾਲੀ ਦੀ ਸਾਂਭ ਸੰਭਾਲ ਕਰਕੇ ਇਸ ਨੂੰ ਸੁਚੱਜੇ ਕੰਮਾਂ ਲਈ ਵਰਤਣ ਦਾ ਵੀ ਪ੍ਰਣ ਕੀਤਾ ਗਿਆ। ਇਸ ਮੋਕੇ ਏ.ਟੀ.ਐਮ ਪਵਨ ਜੀਤ ਏ.ਐਸ.ਆਈ ਬਲਵਿੰਦਰ ਕੁਮਾਰ,ਬੇਲਦਾਰ ਬਲਵਿੰਦਰ ਕੁਮਾਰ ਅਤੇ ਸਕੂਲ ਦਾ ਸਟਾਫ ਵੀ ਮੌਜੂਦ ਸੀ। 

LEAVE A REPLY

Please enter your comment!
Please enter your name here