ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਕਲਸੀ

ਬਟਾਲਾ (ਦ ਸਟੈਲਰ ਨਿਊਜ਼): ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਬਟਾਲਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਸਾਨ ਬਿਕਰਮ ਸਿੰਘ, ਪਿੰਡ ਢਡਿਆਲਾ ਨੱਤ ਵੱਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫ਼ਸਲ ਦੀ ਖਰੀਦ ਕੀਤੀ ਗਈ। ਇਲ ਮੋਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਚ ਬਿਜਲੀ, ਪਾਣੀ ਆਦਿ ਸਮੇਤ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਮੰਡੀਆਂ ਦੇ ਮੁੱਖ ਗੇਟਾਂ ‘ਤੇ ਸੇਵਾਦਾਰਾਂ ਦੀ ਡਿਊਟੀ ਲਗਾ ਝੋਨੇ ਦੀ ਨਮੀ ਵੀ ਚੈੱਕ ਕੀਤੀ ਜਾਵੇਗੀ ਅਤੇ ਰੋਜ਼ਾਨਾ ਖ਼ਰੀਦ ਕੀਤੀ ਜਾਵੇਗੀ, ਉਸ ਦੀ ਅਦਾਇਗੀ ਕਿਸਾਨਾਂ ਦੇ ਸਿੱਧੇ ਖਾਤੇ ਵਿਚ ਚਲੀ ਜਾਵੇਗੀ। ਦੱਸਣਯੋਗ ਹੈ ਕਿ ਪਿਛਲੇ ਸਾਲ ਜਿਲ੍ਹੇ ਵਿੱਚ ਕਰੀਬ 1 ਲੱਖ 30 ਹਜਾਰ ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਅਤੇ ਇਸ ਸਾਲ ਵੀ ਏਨੀ ਫਸਲ ਆਉਣ ਦੀ ਸੰਭਾਵਨਾ ਹੈ। ਇਸ ਮੌਕੇ ਬਿਕਰਮਜੀਤ ਸਿੰਘ ਸੈਕਟਰੀ ਮਾਰਕਿਟ ਕਮੇਟੀ, ਰਾਜੇਸ ਤੁਲੀ, ਬਲਵਿੰਦਰ ਸਿੰਘ ਮਿੰਟਾ ਤੇ ਸਰਦੂਲ ਸਿੰਘ (ਐਮਸੀ), ਦਲਜੀਤ ਸਿੰਘ, ਵਿੱਕੀ ਚੌਹਾਨ, ਕਿਸਾਨ ਤੇ ਆੜਤੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here